HomePunjabi NewsSGPC ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ...

SGPC ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਹੋ ਸਕਦੇ ਹਨ ਉਮੀਦਵਾਰ

28 ਅਕਤੂਬਰ ਨੂੰ ਹੋਣੀ ਹੈ ਸ਼ੋ੍ਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ

ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਅਕਤੂਬਰ ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਇਸ ਵਾਰ ਅਹਿਮ ਹੋਵੇਗਾ।  ਅੰਮਿ੍ਰਤਸਰ ’ਚ 28 ਅਕਤੂਬਰ ਨੂੰ ਮੌਜੂਦਾ ਹਾਊਸ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ’ਤੇ ਆਪਣੀ ਵੋਟ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, ਅਹੁਦੇਦਾਰਾਂ ਤੇ ਅੰਤਿ੍ਰੰਗ ਕਮੇਟੀ ਮੈਂਬਰਾਂ ਦੀ ਚੋਣ ਕਰਨਗੇ। ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਚੱਲੇ ਟਕਸਾਲੀ ਆਗੂ ਵੀ ਮਜ਼ਬੂਤ ਧੜੇ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ।  

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋ ਸਕਦੇ ਹਨ। ਇਸੇ ਤਰ੍ਹਾਂ ਸ਼ੋ੍ਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਬਣਾਈ ਗਈ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ।  

RELATED ARTICLES

Most Popular

Recent Comments