ਕਿਹਾ : ਅਜ਼ਾਦ ਸਵੇਰ ਦੀ ਪਹਿਲੀ ਚਾਹ ਦੀ ਪਿਆਲੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਆਪਣੀ ਪਤਨੀ ਨਾਲ ਸਵੇਰ ਦੀ ਚਾਹ ਪੀਂਦੇ ਹੋਏ ਸ਼ੋਸ਼ਲ ਮੀਡੀਆ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਅਜ਼ਾਦ ਸਵੇਰ ਦੀ ਪਹਿਲੀ ਚਾਹ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ 17 ਮਹੀਨਿਆਂ ਮਗਰੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ।
ਜ਼ਿਕਰਯੋਗ ਹੈ ਕਿ ਲੰਘੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਇਹ ਉਨ੍ਹਾਂ ਦੀ ਸ਼ੋਸ਼ਲ ਮੀਡੀਆ ’ਤੇ ਪਹਿਲੀ ਪੋਸਟ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ 2023 ਨੰੂ ਗਿ੍ਰਫ਼ਤਾਰ ਕੀਤਾ ਸੀ। ਜਦਕਿ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਸੋਦੀਆਂ ਨੂੰ 9 ਮਾਰਚ 2023 ਨੂੰ ਗਿ੍ਰਫ਼ਤਾਰ ਕੀਤਾ ਸੀ।