‘ਜੈ ਸ੍ਰੀ ਰਾਮ’ ਦੇ ਜੈਕਾਰੇ ਤੋਂ ਬਾਅਦ ਮਮਤਾ ਬੈਨਰਜੀ ਨੇ ਬਣਾਈ PM ਮੋਦੀ ਤੋਂ ਦੂਰੀ
ਨੈਸ਼ਨਲ ਡੈਸਕ :- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅੱਜ ਸ਼ਾਮ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਹਲਦੀਆ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਧਾਰਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਉਮੀਦ ਨਹੀਂ ਹੈ। ਰਾਜ ਸਕੱਤਰੇਤ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ, ਇਸ ਬਾਰੇ ਕੋਈ ਸਪੱਸ਼ਟ ਕਾਰਨ ਨਹੀਂ ਦਿੱਤਾ ਗਿਆ ਹੈ ਪਰ 23 ਜਨਵਰੀ ਨੂੰ ਹੋਇਆ ‘ਅਪਮਾਨ’ ਇਸ ਦਾ ਕਾਰਨ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ, ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125 ਵੀਂ ਜਯੰਤੀ ‘ਤੇ ਆਯੋਜਿਤ ਕੀਤੇ ਗਏ ਪ੍ਰੋਗਰਾਮ ‘ਚ ਬੈਨਰਜੀ ਦੇ ਭਾਸ਼ਣ ਤੋਂ ਪਹਿਲਾਂ ‘ਜੈ ਸ਼੍ਰੀ ਰਾਮ’ ਦੇ ਨਾਅਰੇ ਲਗਾਏ ਗਏ ਸਨ, ਜਿਸ ਨੂੰ ਉਨ੍ਹਾਂ ਨੇ ਆਪਣਾ ‘ਅਪਮਾਨ’ ਦੱਸਿਆ ਹੈ। ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ।

ਮਮਤਾ ਬੈਨਰਜੀ ਨੇ ਨਾਅਰਿਆਂ ਨੂੰ ਸੰਬੋਧਨ ਕਰਨ ਤੋਂ ਇਨਕਾਰ ਕਰ ਦਿੱਤਾ। ਪ੍ਰਧਾਨ ਮੰਤਰੀ ਹਲਦੀਆ ਵਿੱਚ ਤੇਲ, ਗੈਸ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਅਧਿਕਾਰੀ ਤੋਂ ਮਿਲੀ ਸੂਚਨਾ ਦੇ ਹਵਾਲੇ ਤੋਂ (ਮਮਤਾ ਬੈਨਰਜੀ) ਦੇ ਸਮਾਗਮ ‘ਚ ਸ਼ਾਮਲ ਹੋਣ ਦੀ ਉਮੀਦ ਨਹੀਂ ਹੈ, ਜਿਸ ‘ਚ ਪ੍ਰਧਾਨ ਮੰਤਰੀ ਅੱਜ ਸ਼ਾਮ ਹਲਦੀਆ ਵਿਚ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ, ਤ੍ਰਿਣਮੂਲ ਕਾਂਗਰਸ ਦੇ ਮੁਖੀ ਨੇ ਪਾਰਟੀ ਵਰਕਰਾਂ ਨੂੰ ਪ੍ਰੋਗਰਾਮ ‘ਚ ਸ਼ਾਮਲ ਨਾ ਹੋਣ ਦੀ ਹਦਾਇਤ ਵੀ ਕੀਤੀ ਹੈ। ਰਾਜ ਭਵਨ ਦੇ ਸੂਤਰਾਂ ਨੇ ਦੱਸਿਆ ਕਿ, ਰਾਜਪਾਲ ਜਗਦੀਪ ਧਨਖੜ ਐਤਵਾਰ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣਗੇ।