More
    HomePunjabi Newsਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ

    ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ

    ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ ਕਰੀਬ ਸਾਢੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਢਾਈ ਘੰਟੇ ਬਾਅਦ ਸਵੇਰੇ 8 ਵਜੇ ਬਿਹਾਰ ਦੇ ਸਿਵਾਨ ਵਿਚ ਵੀ ਭੂਚਾਲ ਦੇ ਝਟਕੇ ਲੱਗੇ। ਇਨ੍ਹਾਂ ਦੋਵੇਂ ਸਥਾਨਾਂ ’ਤੇ ਭੂਚਾਲ ਦੇ ਝਟਕਿਆਂ ਦੀ ਗਤੀ 4 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਨਵੀਂ ਦਿੱਲੀ ਸੀ ਅਤੇ ਇਸਦੀ ਡੂੰਘਾਈ ਪੰਜ ਕਿਲੋਮੀਟਰ ਦੱਸੀ ਗਈ ਹੈ।

    ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸਦੀ ਜਾਣਕਾਰੀ ਦਿੱਤੀ ਹੈ। ਇਸ ਭੂਚਾਲ ਦੇ ਝਟਕਿਆਂ ਕਾਰਨ ਦਿੱਲੀ, ਨੋਇਡਾ, ਗਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿਚ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਨਿਕਲ ਆਏ ਸਨ, ਹਾਲਾਂਕਿ ਇਸ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।

    RELATED ARTICLES

    Most Popular

    Recent Comments