ਦਿੱਲੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ Weekend Lockdown ਬਾਬਤ ਲਿਆ ਵੱਡਾ ਫੈਸਲਾ
ਪੰਜਾਬੀ ਡੈਸਕ:- ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੰਜਾਬ ਵਿੱਚ ਸਪਤਾਹਿਕ ਤਾਲਾਬੰਦੀ ਬਾਬਤ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਕੋਵਿਡ ਰਿਵਿਊ ਮੀਟਿੰਗ ਤੋਂ ਬਾਅਦ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਵੀਕੈਂਡ ਲਾਕਡਾਉਨ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ। ਕਿਉਂਕਿ ਉਹ ਕਹਿੰਦੇ ਹਨ ਕਿ, ਪੰਜਾਬ ਦੀ ਸਥਿਤੀ ਹੁਣ ਠੀਕ ਹੈ। ਇਹ ਫੈਸਲਾ ਆਉਣ ਵਾਲੇ ਦਿਨਾਂ ‘ਚ ਲਿਆ ਜਾ ਸਕਦਾ ਹੈ।

ਦੱਸ ਦੇਈਏ ਕਿ, ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਵੱਲੋਂ 30 ਅਪ੍ਰੈਲ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਰਾਜ ਵਿੱਚ ਵਿਆਹ, ਅੰਤਿਮ ਸੰਸਕਾਰ ਅਤੇ ਹੋਰ ਸਮਾਗਮਾਂ ਦੇ ਸਮੇਂ ਇਨਡੋਰ ਸਮਾਗਮਾਂ ਵਿੱਚ ਲੋਕਾਂ ਦੀ ਗਿਣਤੀ ਵਧਾ ਕੇ 50 ਅਤੇ ਬਾਹਰੀ ਸਮਾਗਮਾਂ ਵਿੱਚ 100 ਕਰਨ ਦੇ ਆਦੇਸ਼ ਦਿੱਤੇ ਸਨ। ਇਸ ਤੋਂ ਇਲਾਵਾ ਸਕੂਲ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਸਮੇਤ ਪਹਿਲਾਂ ਤੋਂ ਲਾਗੂ ਪਾਬੰਦੀਆਂ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ।