Sunday, July 7, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਵੁਕ ਹੋਏ ਮੁੱਖ ਮੰਤਰੀ ਭਗਵੰਤ...

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਵੁਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਤਿਹਾੜ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨ ਪਹੁੰਚੇ ਸਨ । ਇਸ ਤੋਂ ਬਾਅਦ ਜਦੋਂ ਉਹ ਵਾਪਸ ਆਏ ਤਾਂ ਭਾਵੁਕ ਹੁੰਦੇ ਨਜ਼ਰ ਆਏ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅੱਖਾਂ ਵਿੱਚ ਹੰਜੂ ਆ ਗਏ ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਲੱਗਿਆ ਉਹਨਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕਸੂਰ ਸਿਰਫ ਇੰਨਾ ਹੈ ਕਿ ਉਸਨੇ ਦਿੱਲੀ ਵਿੱਚ ਬਿੱਲ ਫਰੀ ਕੀਤੇ ਵਧੀਆ ਸਿੱਖਿਆ ਸਹੂਲਤਾਂ ਦਿੱਤੀਆਂ ਤੇ ਲੋਕਾਂ ਨੂੰ ਮੁਹੱਲਾ ਕਲੀਨਕ ਦਿੱਤੇ ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਲ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਮੁਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ ਜੋ ਕਿ ਉਹਨਾਂ ਦਾ ਹੱਕ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਨਾਲ ਉਹਨਾਂ ਦੀ ਆਹਮੋ ਸਾਹਮਣੇ ਬੈਠ ਕੇ ਮੁਲਾਕਾਤ ਨਹੀਂ ਹੋਈ ਸਗੋਂ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ੇ ਦੇ ਪਿੱਛੇ ਬੈਠਿਆਂ ਦੇਖ ਕੇ ਉਹਨਾਂ ਨੂੰ ਵੀ ਦੁੱਖ ਹੋਇਆ ਕਿ ਅਰਵਿੰਦ ਕੇਜਰੀਵਾਲ ਦੇ ਨਾਲ ਅਜਿਹਾ ਵਰਤਾਓ ਕਿਉਂ ਕੀਤਾ ਜਾ ਰਿਹਾ ਹੈ ਕਿ ਉਹ ਕੋਈ ਪੇਸ਼ੇਵਰ ਮੁਜਰਿਮ ਹਨ? ਉਹਨਾਂ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ ਨਾਮ ਦੀ ਰਾਜਨੀਤੀ ਨਹੀਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੇ ਵੀ ਜੰਮ ਕੇ ਨਿਸ਼ਾਨੇ ਲਗਾਏ। ਮੁੱਖ ਮੰਤਰੀ ਮਾਨ ਦੇ ਨਾਲ ਸੰਦੀਪ ਪਾਠਕ ਵੀ ਹਾਜਰ ਸਨ।

RELATED ARTICLES

Most Popular

Recent Comments