Sunday, July 7, 2024
HomePunjabi NewsLiberal Breakingਪੰਜਾਬ ਹਰਿਆਣਾ ਤੋਂ ਬਾਅਦ ਕਿਸਾਨ ਅੰਦੋਲਨ ਪਹੁੰਚਿਆ ਹੁਣ ਇਸ ਸੂਬੇ ਵਿੱਚ

ਪੰਜਾਬ ਹਰਿਆਣਾ ਤੋਂ ਬਾਅਦ ਕਿਸਾਨ ਅੰਦੋਲਨ ਪਹੁੰਚਿਆ ਹੁਣ ਇਸ ਸੂਬੇ ਵਿੱਚ

ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨ ਅੰਦੋਲਨ ਦਾ ਸੇਕ ਹੁਣ ਪੱਛਮੀ ਉੱਤਰ ਪ੍ਰਦੇਸ਼ ਤੱਕ ਪਹੁੰਚ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਟਿਕੈਤ) ਨੇ 16 ਫਰਵਰੀ ਨੂੰ ਕਿਸਾਨਾਂ ਨੂੰ ਖੇਤਾਂ ਵਿੱਚ ਕੰਮ ਨਾ ਕਰਨ ਦਾ ਸੱਦਾ ਦਿੱਤਾ ਹੈ। ਮੁਜ਼ੱਫਰਨਗਰ ਦੇ ਪਿੰਡ ਸਿਸੌਲੀ ਵਿੱਚ ਅਗਲੇ ਦਿਨ ਯਾਨੀ 17 ਫਰਵਰੀ (ਸ਼ਨੀਵਾਰ) ਨੂੰ ਪੰਚਾਇਤ ਬੁਲਾਈ ਗਈ ਹੈ। ਇਸ ਪੰਚਾਇਤ ਵਿੱਚ ਕਿਸਾਨ ਅੰਦੋਲਨ ਸਬੰਧੀ ਅਗਲੀ ਰਣਨੀਤੀ ਬਣਾਈ ਜਾਵੇਗੀ।

ਬੀਕੇਯੂ (ਟਿਕੈਤ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਕਿਸਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ 16 ਫਰਵਰੀ ਨੂੰ ਗਾਂਧੀਵਾਦੀ ਤਰੀਕੇ ਨਾਲ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਗੇ। 17 ਫਰਵਰੀ ਨੂੰ ਸਿਸੌਲੀ ਦੇ ਕਿਸਾਨ ਭਵਨ ਵਿਖੇ ਹੋਣ ਵਾਲੀ ਪੰਚਾਇਤ ਵਿੱਚ ਹੋਰਨਾਂ ਸੂਬਿਆਂ ਦੇ ਕਿਸਾਨ ਨੁਮਾਇੰਦੇ ਵੀ ਸ਼ਮੂਲੀਅਤ ਕਰਨਗੇ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

RELATED ARTICLES

Most Popular

Recent Comments