ਸਿੱਧੂ, ਪਰਗਟ ਸਿੰਘ ਤੋਂ ਬਾਅਦ ਹੁਣ ਇਨ੍ਹਾਂ ਵਿਧਾਇਕ ਨੇ ਖੋਲ੍ਹਿਆ ਕੈਪਟਨ ਖਿਲਾਫ ਮੋਰਚਾ

ਪੰਜਾਬੀ ਡੈਸਕ:- ਬੇਅਦਬੀ ਮਾਮਲੇ ‘ਚ SIT ਰਿਪੋਰਟ ਖਾਰਜ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਹੀ ਪਾਰਟੀ ਦੇ ਵਿਧਾਇਕਾਂ ਦੀ ਆਲੋਚਨਾ ਦਾ ਸਾਹਮਣਾ ਕਰ ਰਹੇ ਹਨ। ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਤੋਂ ਬਾਅਦ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਬੇਅਦਬੀ ਮਾਮਲੇ ਸੰਬੰਧੀ ਕੈਪਟਨ ‘ਤੇ ਸਖਤ ਟਿੱਪਣੀ ਕੀਤੀ ਹੈ।

Shahkot bypoll: Cong nominee among others booked for illegal sand mining

ਉਨ੍ਹਾਂ ਨੇ ਕੈਪਟਨ ‘ਤੇ ਅਕਾਲੀ ਦਲ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਉਂਦਿਆਂ ਇਸ ‘ਤੇ ਸਪਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ, ਅਗਾਮੀ ਅਸੈਂਬਲੀ ਵਿੱਚ ਪੰਜਾਬ ਦੇ ਲੋਕ ਉਹੀ ਪਾਰਟੀ ਚੁਣਨਗੇ ਜੋ ਗੁਰੂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜਾ ਦੇਵੇਗੀ। ਮਹੱਤਵਪੂਰਨ ਹੈ ਕਿ, ਕੈਪਟਨ ਦੁਆਰਾ ਗਠਿਤ SIT ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ ਅਤੇ ਉਸਦੀ ਰਿਪੋਰਟ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਕੈਪਟਨ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਸੀ। ਸਭ ਤੋਂ ਪਹਿਲਾਂ ਪਾਰਟੀ ਦੇ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਸਾਈਟ ਟਵਿੱਟਰ ‘ਤੇ ਕੈਪਟਨ ਦੇ ਖਿਲਾਫ ਮੋਰਚਾ ਖੋਲ੍ਹਿਆ। ਇਸ ਤੋਂ ਬਾਅਦ ਪਰਗਟ ਸਿੰਘ ਨੇ ਇਸ ਮਾਮਲੇ ਵਿਚ ਕੈਪਟਨ ਨਾਲ ਰੁੱਖਾ ਵਤੀਰਾ ਦਿਖਾਉਣ ਲਈ ਗੱਲਾਂ ਸੁਣਾਈ।

MUST READ