ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ NIA ਜਾਂਚ ਦੀ ਸਿਫਾਰਿਸ਼ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ LG ‘ਤੇ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਇਹੀ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਜਾਂਚ ਕਰਵਾਈ ਪਰ ਜਾਂਚ ‘ਚ ਕੁਝ ਨਹੀਂ ਮਿਲਿਆ। ਭਾਰਦਵਾਜ ਨੇ ਕਿਹਾ ਕਿ ਭਾਜਪਾ ਚੋਣਾਂ ਹਾਰਨ ਦੇ ਡਰੋਂ ਇਹੀ ਦੋਸ਼ ਲਾ ਰਹੀ ਹੈ। LG ਭਾਜਪਾ ਦੇ ਏਜੰਟ ਵਾਂਗ ਕੰਮ ਕਰ ਰਿਹਾ ਹੈ।
ਕੇਜਰੀਵਾਲ ਤੇ ਲੱਗੇ ਗੰਭੀਰ ਦੋਸ਼ਾਂ ਤੋਂ ਬਾਅਦ ਆਪ ਦਾ ਪਲਟਵਾਰ ਕਿਹਾ LG ਭਾਜਪਾ ਦਾ ਏਜੰਟ
RELATED ARTICLES