More
    HomePunjabi NewsLiberal Breakingਪੰਜਾਬ 'ਚ ਹੋਏ ਟਰੇਨ ਹਾਦਸੇ ਤੋਂ ਬਾਅਦ 51 ਟਰੇਨਾਂ ਦੇ ਰੂਟ ਬਦਲੇ,...

    ਪੰਜਾਬ ‘ਚ ਹੋਏ ਟਰੇਨ ਹਾਦਸੇ ਤੋਂ ਬਾਅਦ 51 ਟਰੇਨਾਂ ਦੇ ਰੂਟ ਬਦਲੇ, ਹੈਲਪਲਾਈਨ ਨੰਬਰ ਜਾਰੀ

    ਪੰਜਾਬ ਦੇ ਫਤਿਹਗੜ੍ਹ ਸਾਹਿਬ ‘ਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਐਤਵਾਰ ਤੜਕੇ 4 ਵਜੇ ਵਾਪਰੇ ਰੇਲ ਹਾਦਸੇ ‘ਚ 51 ਟਰੇਨਾਂ ਪ੍ਰਭਾਵਿਤ ਹੋਈਆਂ ਹਨ, ਜਿਸ ਦੀ ਜਾਣਕਾਰੀ ਰੇਲਵੇ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਰੇਲਵੇ ਮੁਤਾਬਕ ਰਾਜਪੁਰਾ, ਪਟਿਆਲਾ ਅਤੇ ਧੂਰੀ ਤੋਂ ਜਾਣ ਵਾਲੀਆਂ ਰੇਲ ਗੱਡੀਆਂ ਦਾ ਰੂਟ ਬਦਲ ਦਿੱਤਾ ਗਿਆ ਹੈ। ਕੁਝ ਹੋਰ ਟਰੇਨਾਂ ਨੂੰ ਵੀ ਚੰਡੀਗੜ੍ਹ ਦੇ ਰਸਤੇ ਡਾਇਵਰਟ ਕੀਤਾ ਗਿਆ ਹੈ। ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ।

    RELATED ARTICLES

    Most Popular

    Recent Comments