ਹਿਮਾਚਲ ’ਚ ਬਰਫਬਾਰੀ ਕਾਰਨ ਤਾਪਮਾਨ ਮਾਈਨਸ 14 ਡਿਗਰੀ ਤੱਕ ਪਹੁੰਚਿਆ
ਅੰਮਿ੍ਤਸਰ/ਬਿਊਰੋ ਨਿਊਜ਼ : ਪੰਜਾਬ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਕੋਹਰੇ ਨੇ ਵੀ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਇਸਦੇ ਚੱਲਦਿਆਂ ਸੰਘਣੇ ਕੋਹਰੇ ਕਾਰਨ ਅੰਮਿ੍ਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਜ਼ੀਰੋ ਵਿਜੀਬਿਲਟੀ ਕਾਰਨ ਏਅਰਪੋਰਟ ਹੀ ਬੰਦ ਕਰਨਾ ਪਿਆ। ਇਸੇ ਦੌਰਾਨ ਦਿੱਲੀ ਵਿਚ ਵੀ ਵਿਜੀਲਿਬਟੀ 50 ਮੀਟਰ ਤੱਕ ਦਰਜ ਕੀਤੀ ਗਈ ਹੈ। ਇਸ ਕਰਕੇ ਕਈ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ।
ਉਧਰ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿਚ ਬਰਫਬਾਰੀ ਕਾਰਨ ਸੂਬੇ ਦੇ ਕਈ ਹਿੱਸਿਆਂ ਵਿਚ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਹਿਮਾਚਲ ਦੇ ਤਾਬੋ ਵਿਚ ਘੱਟੋ ਘੱਟ ਤਾਪਮਾਨ ਮਾਈਨਸ 14 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਜੰਮੂ ਕਸ਼ਮੀਰ ਵਿਚ ਵੀ ਕਈ ਝਰਨੇ ਜੰਮ ਜਾਣ ਦੀਆਂ ਖਬਰਾਂ ਮਿਲੀਆਂ ਹਨ।


