ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਬਸਪਾ ਨੇ ਕੀਤੀ ਸੀਟਾਂ ਦੀ ਅਦਲਾ ਬਦਲੀ

2022 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਭਾਈਵਾਲ ਪਾਰਟੀ ਬਹੁਜਨ ਸਮਾਜ ਪਾਰਟੀ ਨਾਲ ਸੀਟਾਂ ਦੀ ਅਦਲਾ-ਬਦਲੀ ਕੀਤੀ ਗਈ ਹੈ। ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਤੋਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਵਿਧਾਨ ਸਭਾ ਸੀਟਾਂ ਵਾਪਸ ਲੈ ਲਈਆਂ ਹਨ। ਇਸ ਦੇ ਬਦਲੇ ਅਕਾਲੀ ਦਲ ਨੇ ਸ਼ਾਮ ਚੁਰਾਸੀ ਅਤੇ ਕਪੂਰਥਲਾ ਸੀਟਾਂ ਬਹਜੁਨ ਸਮਾਜ ਪਾਰਟੀ ਨੂੰ ਦਿੱਤੀਆਂ ਹਨ।

ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸ ਦੇਈਏ ਕਿ ਦੋਵੇਂ ਪਾਰਟੀਆਂ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ। ਇਹ ਵੀ ਦੱਸ ਦੇਈਏ ਕਿ ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇਕ-ਦੂਜੇ ਦੇ ਨਜ਼ਦੀਕ ਆਏ ਹਨ। ਇਸ ਤੋਂ ਪਹਿਲਾਂ ਸਾਲ 1996 ‘ਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜੀਆਂ ਸਨ ਅਤੇ ਇਸ ‘ਚ 13 ‘ਚੋਂ 12 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ।

MUST READ