ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ 50 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ ਅਤੇ 1 ਮਾਰਚ ਨੂੰ ਪਾਰਟੀ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।
ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲੇ ਹੀ ਦਿਨ ਵੱਡੀ ਗਿਣਤੀ ਵਿਅਕਤੀਆਂ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਲੈ ਲਈ ਹੈ। ਉਹਨਾਂ ਇਹ ਵੀ ਦੱਸਿਆ ਕਿ ਇਹ ਭਰਤੀ ਮੁਹਿੰਮ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ।