More
    HomePunjabi Newsਅਕਾਲੀ ਆਗੂ ਬਿਕਰਮ ਮਜੀਠੀਆ ਡਰੱਗ ਮਾਮਲੇ ’ਚ ਸਿੱਟ ਸਾਹਮਣੇ ਹੋਏ ਪੇਸ਼

    ਅਕਾਲੀ ਆਗੂ ਬਿਕਰਮ ਮਜੀਠੀਆ ਡਰੱਗ ਮਾਮਲੇ ’ਚ ਸਿੱਟ ਸਾਹਮਣੇ ਹੋਏ ਪੇਸ਼

    ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਿੱਟ ਨੂੰ ਦੱਸਿਆ ਪੂਰੀ ਤਰ੍ਹਾਂ ਨਾਲ ਫੇਲ੍ਹ

    ਪਟਿਆਲਾ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਘਿਰੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਸਿੱਟੇ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਪੂਰੀ ਤਰ੍ਹਾਂ ਨਾਲ ਫੇਲ੍ਹ ਦੱਸਿਆ।

    ਮਜੀਠੀਆ ਨੇ ਕਿਹਾ ਕਿ ਉਹ 7 ਵਾਰ ਸਿੱਟ ਸਾਹਮਣੇ ਪੇਸ਼ ਹੋ ਚੁੱਕੇ ਹਨ ਪ੍ਰੰਤੂ ਉਨ੍ਹਾਂ ਕੋਲੋਂ ਸਿੱਟ ਨੇ ਇਕ ਵੀ ਢੰਗ ਦਾ ਸਵਾਲ ਨਹੀਂ ਪੁੱਛਿਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਜਟ ਸੈਸ਼ਨ ਦੌਰਾਨ ਜੋ ਕੁੱਝ ਵਾਪਰਿਆ ਉਹ ਨਿੰਦਣਯੋਗ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਉਮਰ ’ਚ ਮੁੱਖ ਮੰਤਰੀ ਭਗਵੰਤ ਮਾਨ ਨਾਲੋਂ ਕਾਫ਼ੀ ਵੱਡੇ ਹਨ ਪੰ੍ਰੰਤੂ ਭਗਵੰਤ ਮਾਨ ਉਨ੍ਹਾਂ ਨਾਲ ਹੀ ਸਹੀ ਤਰੀਕੇ ਨਾਲ ਗੱਲਬਾਤ ਨਹੀਂ ਕਰਦੇ।

    RELATED ARTICLES

    Most Popular

    Recent Comments