ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਾਇਰਲ ਵੀਡੀਓ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਖੜੇ ਕੀਤੇ ਸਵਾਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਤੇ ਮੋਨੂੰ ਮਾਨੇਸਰ ਨਾਲ ਉਸ ਦੀ ਗੱਲਬਾਤ ਦੀ ਵੀਡੀਓ ਸਾਹਮਣੇ ਆਈ ਹੈ। ਮੋਨੂੰ ਮਾਨੇਸਰ ਉਪਰ ਫਿਰਕੂ ਦੰਗੇ ਫੈਲਾਉਣ ਦਾ ਇਲਜ਼ਾਮ ਹੈ। ਉਸ ਨਾਲ ਲਾਰੈਂਸ ਦਾ ਵੀਡੀਓ ਕਾਲ ਹੋਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਸਾਹਿਬ ਦੇ ਡਾ. ਅਵਤਾਰ ਨੂੰ ਗਨਮੈਨ ਦਿੱਤੇ ਗਏ ਕਿਉਂਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਉਸ ਡਾਕਟਰ ਤੋਂ ਫਿਰੌਤੀ ਮੰਗ ਰਹੇ ਸੀ। ਇਸ ਲਈ ਬੁਲੇਟ ਪਰੂਫ ਗੱਡੀਆਂ ਲੈਣੀਆਂ ਪਈਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਹਾਈ ਸਿਕਿਊਰਿਟੀ ਜੇਲ੍ਹਾਂ ਦਾ ਇਹ ਹਾਲ ਹੈ। ਲਾਰੈਂਸ ਬਿਸ਼ਨੋਈ ਨੂੰ ਚੀਫ ਗੈਸਟ ਬਣਾ ਕੇ ਰੱਖਿਆ ਹੋਇਆ ਹੈ। ਇਸ ਬਾਰੇ ਭਗਵੰਤ ਮਾਨ ਕੋਲ ਕੋਈ ਜਵਾਬ ਨਹੀਂ।