ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜਿਲ੍ਹਾ ਯੂਥ ਪ੍ਰਧਾਨ ਗੁਰਦੀਪ ਗੋਸ਼ਾ ਨੂੰ ਮਿਲਣ ਪਹੁੰਚੇ ਲੁਧਿਆਣਾ

ਪੰਜਾਬ ਚ ਰਾਜਸੀ ਮਾਹੌਲ ਭਖਿਆ ਹੋਇਆ ਹੈ ਇਸੇ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਲੁਧਿਆਣਾ ਦੌਰੇ ‘ਤੇ ਹਨ। ਮਜੀਠੀਆ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਰਿਹਾਇਸ਼ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰਦੀਪ ਗੋਸ਼ਾ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਮੀਡੀਆ ਰਿਪੋਰਟਾਂ ਤੋਂ ਲਗਾਤਾਰ ਖ਼ਬਰਾਂ ਚੱਲ ਰਹੀਆਂ ਹਨ ਕਿ ਗੁਰਦੀਪ ਗੋਸ਼ਾ ਸ਼੍ਰੋਮਣੀ ਅਕਾਲੀ ਦਲ ਤੋਂ ਕੁੱਝ ਦਿਨਾਂ ਤੋਂ ਨਾਰਾਜ਼ ਚੱਲ ਰਹੇ ਸਨ, ਜਿਸ ਦੇ ਮੱਦੇਨਜ਼ਰ ਬਿਕਰਮ ਮਜੀਠੀਆ ਗੁਰਦੀਪ ਗੋਸ਼ਾ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ।


ਇਸ ਦੌਰਾਨ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਵਿਸਥਾਰ ‘ਚ ਤਾਂ ਉਹ ਪ੍ਰੈੱਸ ਕਾਨਫਰੰਸ ਕਰਕੇ ਦੱਸਣਗੇ ਪਰ ਉਨ੍ਹਾਂ ਨੇ ਕਾਂਗਰਸ ਨੂੰ ਲੈ ਕੇ ਜ਼ਰੂਰ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਨੇ ਸਾਫ ਕਿਹਾ ਕਿ ਆਪਸੀ ਲੜਾਈ ਵਿਚ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਦਿਹਾੜਾ ਪਵਿੱਤਰ ਦਿਹਾੜਾ ਹੈ, ਇਸ ਮੌਕੇ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀਆਂ ਨੂੰ ਯਾਦ ਕਰਨਾ ਚਾਹੀਦਾ ਹੈ।

MUST READ