ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੀ ਕੀਤੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ, ਜਾਣੋ ਵਜ੍ਹਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੀਟੀਆਈ ਅਧਿਆਪਕ ਯੂਨੀਅਨ ਦੀ ਪ੍ਰਧਾਨ ਸਿੱਪੀ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਨਵੰਬਰ 2021 ‘ਚ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਕਿ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ।