ਗੁਜਰਾਤ ਚੋਣਾਂ ਨੂੰ ਲੈ ਕੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਤੇ ਕਸਿਆ ਤੰਜ

ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia)ਨੇ ਅਰਵਿੰਦਰ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਇਕ ਟਵੀਟ ‘ਚ ਕੇਜਰੀਵਾਲ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਦੀ ਜਨਤਾ ਨੇ ਆਮ ਆਦਮੀ ਪਾਰਟੀ (Aam Aadmi Party) ਦੀ ਬੇਈਮਾਨ ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ। ਗੁਜਰਾਤ ਚੋਣਾਂ (Gujarat elections) ਤੋਂ ਪਹਿਲਾਂ ਦਿੱਲੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਜਵਾਬ ਦਿੱਤਾ ਸੀ ਕਿ ਆਉਣ ਵਾਲੇ ਸਮੇਂ ਵਿੱਚ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ।ਉਨ੍ਹਾਂ ਕਿਹਾ ਸੀ ਕਿ ਮੈਂ ਇਹ ਗਾਰੰਟੀ ਲਿਖਤੀ ਰੂਪ ਵਿੱਚ ਦੇਵਾਂਗਾ। ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਬੇਈਮਾਨ ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ।

MUST READ