ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਵਿਰਸਾ ਸਿੰਘ ਵਲਟੋਹਾ ਨੂੰ ਵੀ ਉਸ ਦੋਸ਼ ਦੇ ਸਬੂਤ ਲਿਆਉਣ ਲਈ ਕਿਹਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਜਥੇਦਾਰ ‘ਤੇ ਆਰਐਸਐਸ ਅਤੇ ਭਾਜਪਾ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਲਿਖਤੀ ਹੁਕਮ ਭੇਜੇ ਗਏ ਹਨ ਅਤੇ ਉਨ੍ਹਾਂ ਨੂੰ 9 ਵਜੇ ਤੱਕ ਪੇਸ਼ ਹੋਣ ਲਈ ਕਿਹਾ ਗਿਆ ਹੈ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 15 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੇ ਹੁਕਮ
RELATED ARTICLES