ਪੰਜਾਬ ਦੇ ਇਹਨਾਂ 17 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦਾ ਅਲਰਟ
ਐਤਵਾਰ ਸਵੇਰ ਤੋਂ ਹੀ ਜਲੰਧਰ ਸਮੇਤ ਪੰਜਾਬ ਦੇ ਕਈ ਹਿੱਸਿਆਂ ‘ਚ ਹਲਕੀ ਤੋਂ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ‘ਚ ਇਕ ਵਾਰ ਫਿਰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਖਾਸ ਤੌਰ ‘ਤੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ‘ਚ ਪੈਂਦੇ 17 ਜ਼ਿਲਿਆਂ ‘ਚ ਬਹੁਤੀਆਂ ਥਾਵਾਂ ‘ਤੇ ਤੇਜ਼ ਗਰਜ ਅਤੇ ਬਿਜਲੀ ਡਿੱਗਣ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।