HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਲੱਗੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਲੱਗੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼

ਦਿੱਲੀ ਦੇ ਇੱਕ ਵਕੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਪੱਤਰ ‘ਚ ਵਕੀਲ ਨੇ ਪ੍ਰਧਾਨ ਮੰਤਰੀ ‘ਤੇ ਦੋਸ਼ ਲਗਾਇਆ ਹੈ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਚੋਣ ਕਮਿਸ਼ਨ ਨੂੰ ਲਿਖੇ ਪੱਤਰ ‘ਚ ਵਕੀਲ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੂ ਦੇਵੀ-ਦੇਵਤਿਆਂ ਅਤੇ ਧਾਰਮਿਕ ਸਥਾਨਾਂ ਦੇ ਨਾਮ ਤੇ ਵੋਟਾਂ ਮੰਗੀਆਂ, ਜੋ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।

RELATED ARTICLES

Most Popular

Recent Comments