ਅਮਨਜੋਤ ਕੌਰ ਰਾਮੂਵਾਲੀਆ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਕੀਤੀ ਮੁਲਾਕਾਤ, ਖੇਤੀ ਕਨੂੰਨ ਅਤੇ ਕਿਸਾਨ ਅੰਦੋਲਨ ਬਾਰੇ ਕੀਤੀ ਇਹ ਅਪੀਲ

ਕਿਸਾਨ ਅੰਦੋਲਨ ਇੱਕ ਵਾਰ ਫਿਰ ਰੰਗ ਫੜ ਰਿਹਾ ਹੈ। ਇਸਦੀ ਹਮਾਇਤ ਸਬ ਰਾਜਸੀ ਪਾਰਟੀਆਂ ਕਰ ਰਹੀਆਂ ਹਨ । ਇਸੇ ਦੇ ਚਲਦੇ ਭਾਜਪਾ ਪੰਜਾਬ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਨੂੰ ਦੱਸਿਆ ਕਿ ਉਨ੍ਹਾਂ ਨੇ ਚੰਡੀਗੜ੍ਹ ਤੋਂ ਭਾਜਪਾ ਦੇ ਸੀਨੀਅਰ ਨੇਤਾ ਤਜਿੰਦਰ ਸਿੰਘ ਸਰਾਂ ਦੇ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਉਨ੍ਹਾਂ ਦੀ ਨਵੀਂ ਦਿੱਲੀ ਰਿਹਾਇਸ਼ ‘ਤੇ ਇੱਕ ਸ਼ਿਸ਼ਟਾਚਾਰਕ ਫੇਰੀ ਤੇ ਮੁਲਾਕਾਤ ਕੀਤੀ।


ਉਨ੍ਹਾਂ ਦਸਿਆ ਕਿ ਉਨ੍ਹਾਂ ਵਲੋਂ ਤੋਮਰ ਨੂੰ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਅਸੀਂ ਆਪਣੀ ਚਿੰਤਾ ਪ੍ਰਗਟ ਕੀਤੀ ਕਿ ਮੌਜੂਦਾ ਕਿਸਾਨ ਅੰਦੋਲਨ ਛੇਤੀ ਤੋਂ ਛੇਤੀ ਸ਼ਾਂਤੀਪੂਰਵਕ ਤਰੀਕੇ ਨਾਲ ਖਤਮ ਹੋਣਾ ਚਾਹੀਦਾ ਹੈ ਅਤੇ ਆਸ ਕੀਤੀ ਕਿ ਸਾਰੇ ਕਿਸਾਨ ਸੁਰੱਖਿਅਤ ਆਪਣੇ ਘਰਾਂ ਨੂੰ ਪਰਤ ਆਉਣ।
ਇਸ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਤੋਮਰ ਨੇ ਕਿਸਾਨਾਂ ਦੇ ਅੰਦੋਲਨ ਬਾਰੇ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਨੂੰ ਸੁਲਝਾਉਣ ਦੀ ਆਪਣੀ ਇੱਛਾ ਪ੍ਰਗਟਾਈ ਅਤੇ ਦੁਹਰਾਇਆ ਕਿ ਕੇਂਦਰ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਾਰਨ ਮੌਜੂਦਾ ਸਥਿਤੀ ਨੂੰ ਸੁਲਝਾਉਣ ਲਈ ਕਿਸੇ ਵੀ ਹੱਦ ਤਕ ਜਾਣ ਲਈ ਹਮੇਸ਼ਾਂ ਤਿਆਰ ਹੈ।


ਬੀਬੀ ਰਾਮੂਵਾਲੀਆ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੁਆਰਾ ਬਹੁਤ ਸਾਰੇ ਪ੍ਰੋਗਰਾਮ ਅਤੇ ਨੀਤੀਆਂ ਕਿਸਾਨ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਕੇਂਦਰ ਸਰਕਾਰ ਨੇ ਘੱਟੋ -ਘੱਟ ਸਮਰਥਨ ਮੁੱਲ ‘ਤੇ ਕਣਕ ਅਤੇ ਝੋਨੇ ਦੀਆਂ ਰਿਕਾਰਡ ਫਸਲਾਂ ਨੂੰ ਕਿਸਾਨਾਂ ਤੋਂ ਖਰੀਦ ਲਈ ਨੂੰ ਬਿਨਾਂ ਕਿਸੇ ਸਮੱਸਿਆ ਦੇ ਯਕੀਨੀ ਬਣਾਇਆ ਹੈ ਅਤੇ ਦੇਸ਼ ਵਿੱਚ ਪਹਿਲੀ ਵਾਰ ਸਿੱਧਾ ਲਾਭ ਟ੍ਰਾਂਸਫਰ ਸਕੀਮ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧਾ ਪੈਸਾ ਪੱਕਾ ਕੀਤਾ ਹੈ। ਕਿਸਾਨ ਸਨਮਾਨ ਨਿਧੀ ਦੇ ਜ਼ਰੀਏ, ਕਿਸਾਨਾਂ ਦੇ ਵੱਖ -ਵੱਖ ਖੇਤੀ ਕਾਰਜਾਂ ਵਿੱਚ ਸਹਾਇਤਾ ਲਈ ਉਨ੍ਹਾਂ ਦੇ ਖਾਤਿਆਂ ਵਿੱਚ ਹਜ਼ਾਰਾਂ ਕਰੋੜਾਂ ਰੁਪਏ ਟ੍ਰਾਂਸਫਰ ਕੀਤੇ ਗਏ ਹਨ। ਅਤੇ ਉਹ ਅਗਾਉ ਵੀ ਕਿਸਾਨ ਹਿਤ ਲਈ ਯਤਨਸ਼ੀਲ ਰਹਿਣਗੇ।

MUST READ