More
    HomePunjabi Newsਭਾਰੀ ਮੀਂਹ ਕਾਰਨ ਰੋਕੀ ਗਈ ਅਮਰਨਾਥ ਯਾਤਰਾ

    ਭਾਰੀ ਮੀਂਹ ਕਾਰਨ ਰੋਕੀ ਗਈ ਅਮਰਨਾਥ ਯਾਤਰਾ

    ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਫੈਸਲਾ

    ਸ੍ਰੀਨਗਰ/ਬਿਊਰੋ ਨਿਊਜ਼ : ਉਤਰੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਜੰਮੂ ਕਸ਼ਮੀਰ ਵਿਚ ਵੀ ਭਰਵਾਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਚੌਕਸੀ ਵਰਤਦੇ ਹੋਏ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਾਰ ਅਸਥਾਈ ਤੌਰ ’ਤੇ ਰੋਕੀ ਗਈ ਹੈ ਤੇ ਮੌਸਮ ਸਾਫ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਕਰਵਾ ਦਿੱਤੀ ਜਾਵੇਗੀ।

    ਉਨ੍ਹਾਂ ਦੱਸਿਆ ਕਿ ਲੰਘੀ ਦੇਰ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਵਿਚ ਭਾਰੀ ਮੀਂਹ ਪੈ ਰਿਹਾ ਹੈ। ਯਾਤਰਾ ਨੂੰ ਅਸਥਾਈ ਤੌਰ ’ਤੇ ਰੋਕਣ ਦਾ ਫ਼ੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਪੈਣ ਦੀਆਂ ਖਬਰਾਂ ਹਨ।

    RELATED ARTICLES

    Most Popular

    Recent Comments