ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅਮਰੀਕਾ ਤੋਂ 205 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ ਅਤੇ ਦੱਸਿਆ ਗਿਆ ਇਹ ਸਾਰੇ 205 ਵਿਅਕਤੀ ਗੈਰਕਾਨੂੰਨੀ ਤੌਰ ’ਤੇ ਅਮਰੀਕਾ ਵਿਚ ਰਹਿ ਰਹੇ ਸਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਯੂਐਸ ਏਅਰਫੋਰਸ ਦਾ ਜਹਾਜ਼ ਗੈਰਕਾਨੂੰਨੀ ਪਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਵੀ ਹੋ ਚੁੱਕਾ ਹੈ ਅਤੇ ਇਸ ਜਹਾਜ਼ ਵਿਚ 205 ਵਿਅਕਤੀ ਸਵਾਰ ਹਨ। ਇਸ ਵਾਪਸੀ ਦੀ ਪ੍ਰਕਿਰਿਆ ਵਿਚ ਭਾਰਤ ਵੀ ਸ਼ਾਮਲ ਰਿਹਾ ਹੈ।
ਦੱਸਣਯੋਗ ਹੈ ਕਿ ਡੋਨਾਲਡ ਟਰੰਪ ਨੇ ਅਮਰੀਕਾ ਵਿਚੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦਾ ਦੇਸ਼ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ। ਟਰੰਪ ਪ੍ਰਸ਼ਾਸਨ ਗੈਰਕਾਨੂੰਨੀ ਪਰਵਾਸੀਆਂ ਬਾਰੇ ਸ਼ਹਿਣਸ਼ੀਲਤਾ ਦੀ ਨੀਤੀ ਅਪਣਾ ਰਿਹਾ ਹੈ, ਜਿਸ ਨਾਲ ਭਵਿੱਖ ਵਿਚ ਹੋਰ ਪਰਵਾਸੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਸੰਭਾਵਨਾ ਜਤਾਈ ਗਈ ਹੈ।