Monday, July 15, 2024
HomePunjabi NewsLiberal Breakingਅੱਜ ਤੋਂ ਸ਼ੁਰੂ ਹੋ ਰਹੀਆਂ ਪ੍ਰੀਖਿਆਵਾਂ ਦੇ ਵਿਚਕਾਰ ਬੋਰਡ ਨੇ ਵਿਦਿਆਰਥੀਆਂ ਲਈ...

ਅੱਜ ਤੋਂ ਸ਼ੁਰੂ ਹੋ ਰਹੀਆਂ ਪ੍ਰੀਖਿਆਵਾਂ ਦੇ ਵਿਚਕਾਰ ਬੋਰਡ ਨੇ ਵਿਦਿਆਰਥੀਆਂ ਲਈ ਇੱਕ ਹੋਰ ਅਲਰਟ ਕੀਤਾ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (C.B.S.E.) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਅੱਜ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਬੋਰਡ ਨੇ ਵਿਦਿਆਰਥੀਆਂ ਲਈ ਇਕ ਹੋਰ ਅਲਰਟ ਜਾਰੀ ਕੀਤਾ ਹੈ। ਇਹ ਚਿਤਾਵਨੀ ਪ੍ਰੀਖਿਆ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਲਈ ਹੈ।

ਅਸਲ ਵਿੱਚ ਸੀ.ਬੀ.ਐਸ.ਈ. ਹੁਣ ਪੇਪਰ ਲੀਕ ਹੋਣ ਦਾ ਦਾਅਵਾ ਕਰਕੇ ਫਰਜ਼ੀ ਖ਼ਬਰਾਂ ਫੈਲਾਉਣ ਅਤੇ ਬੱਚਿਆਂ ਤੋਂ ਪੈਸੇ ਵਸੂਲਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਹੈ। ਸੀ.ਬੀ.ਐਸ.ਈ. ਵਲੋਂ ਜਾਰੀ ਸਰਕੂਲਰ ‘ਚ ਕਿਹਾ ਗਿਆ ਹੈ ਕਿ ਅਕਸਰ ਪ੍ਰੀਖਿਆਵਾਂ ਦੌਰਾਨ ਯੂ-ਟਿਊਬ ‘ਤੇ ਫਰਜ਼ੀ ਸੋਸ਼ਲ ਹੈਂਡਲ ਅਤੇ ਪੇਪਰ ਫੋਲ ਦੀਆਂ ਮਨਘੜਤ ਖਬਰਾਂ ਆਉਂਦੀਆਂ ਹਨ।

RELATED ARTICLES

Most Popular

Recent Comments