More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥ ੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥

    ਵਿਆਖਿਆ:- ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧। ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ ।11-12-25
    ਅੰਗ:-800

    RELATED ARTICLES

    Most Popular

    Recent Comments