ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਅੰਮਿ੍ਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਜਦਕਿ ਸਹੰੁ ਚੁੱਕਣ ਸਮੇਂ ਦੀ ਕੋਈ ਫੋਟੋ ਜਾਂ ਵੀਡੀਓ ਜਾਰੀ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਅੰਮਿ੍ਤਪਾਲ ਸਿੰਘ ਨੂੰ ਅੱਜ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚੋਂ ਪੈਰੋਲ ’ਤੇ ਬਾਹਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਮਿਲਟਰੀ ਏਅਰਕਰਾਫਟ ਰਾਹੀਂ ਦਿੱਲੀ ਲਿਆਂਦਾ ਗਿਆ। ਅੰਮਿ੍ਤਪਾਲ ਸਿੰਘ 1 ਸਾਲ 2 ਮਹੀਨੇ ਤੋਂ ਵੱਧ ਸਮੇਂ ਤੋਂ ਐਨਐਸਏ ਤਹਿਤ ਹਿਰਾਸਤ ’ਚ ਹਨ।
ਅੰਮਿ੍ਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
RELATED ARTICLES