ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਕੇਸ ਵਿੱਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ ‘ਤੇ 13 ਮਾਰਚ ਨੂੰ ਐਨਐਸਏ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਫਿਰ ਇਸ ਨੂੰ ਲਾਗੂ ਕਰਨ ਵਿੱਚ 10 ਦਿਨਾਂ ਦੀ ਦੇਰੀ ਕਿਉਂ ਕੀਤੀ ਗਈ।
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ NSA ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
RELATED ARTICLES