ਪੁਲੀਸ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ, ਸਾਥੀ ਲਵਪ੍ਰੀਤ ਸਿੰਘ ਅਤੇ ਲੁਧਿਆਣਾ ਦੇ ਤਸਕਰ ਸੰਦੀਪ ਨੂੰ ਫਿਲੌਰ ਅਦਾਲਤ ਵਿੱਚ ਪੇਸ਼ ਕੀਤਾ ਸੀ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਮੰਗਿਆ ਪਰ ਪੁਲੀਸ ਦੀ ਇੱਕ ਵੀ ਦਲੀਲ ਅਦਾਲਤ ਵਿੱਚ ਨਹੀ ਮੰਨੀ ਗਈ। ਜਿਸ ਤੋਂ ਬਾਅਦ ਤਿੰਨੋਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਕੋਰਟ ਨੇ ਭੇਜਿਆ 14 ਦਿਨ ਲਈ ਜੇਲ੍ਹ
RELATED ARTICLES