ਅੰਮ੍ਰਿਤਸਰ: ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ‘ਤੇ ਕੀਤੇ ਹਮਲੇ ਤੋਂ ਬਾਅਦ ਮਿਡਲ ਈਸਟ ਵਿੱਚ ਹਾਲਾਤ ਗੰਭੀਰ ਹੋ ਗਏ ਹਨ। ਇਸ ਦਾ ਸਿੱਧਾ ਅਸਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੇਖਣ ਨੂੰ ਮਿਲਿਆ, ਜਿੱਥੇ ਦੁਬਈ, ਯੂਏਈ (UAE) ਅਤੇ ਹੋਰ ਮਿਡਲ ਈਸਟ ਦੇ ਦੇਸ਼ਾਂ ਨੂੰ ਜਾਣ ਵਾਲੀਆਂ ਕਈ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹਵਾਈ ਖੇਤਰ ਬੰਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਰਾਨ-ਇਜ਼ਰਾਈਲ ਜੰਗ ਦਾ ਅਸਰ: ਅੰਮ੍ਰਿਤਸਰ ਤੋਂ ਮਿਡਲ ਈਸਟ ਜਾਣ ਵਾਲੀਆਂ ਉਡਾਣਾਂ ਹੋਈਆਂ ਰੱਦ
RELATED ARTICLES


