ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5 ਆਧੁਨਿਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਥਾਣਾ ਕੈਂਟੋਨਮੈਂਟ ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਇਨ੍ਹਾਂ ਦੇ ਪਾਕਿਸਤਾਨੀ ਸਬੰਧਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ
RELATED ARTICLES


