ਕਿਸਾਨ ਅੰਦੋਲਨ ‘ਚ ਸ਼ਹੀਦ ਹੋਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਪੰਜਾਬ ਨੇ ਚੁੱਕਿਆ ਅਹਿਮ ਕਦਮ

ਪੰਜਾਬੀ ਡੈਸਕ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਅਕਾਲੀਆਂ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ। ਇੰਨਾ ਹੀ ਨਹੀਂ, ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਨੂੰ ‘ਅਣਮਨੁੱਖੀ’ ਕਰਾਰ ਦਿੱਤਾ। ਕੈਪਟਨ ਨੇ ਸੂਬੇ ਦੇ ਹਰੇਕ ਉਸ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ, ਜੋ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਲੜ ਰਹੀ ਲੜਾਈ ‘ਚ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ, ਸ਼ਡਿਊਲ -7 ਅਧੀਨ ਖੇਤੀਬਾੜੀ ਰਾਜ ਦਾ ਵਿਸ਼ਾ ਹੈ, ਤਾਂ ਕੇਂਦਰ ਨੇ ਸੂਬਾਈ ਮਾਮਲੇ ਵਿੱਚ ਦਖਲ ਕਿਉਂ ਦਿੱਤਾ? ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸੇ ਨੂੰ ਪੁੱਛੇ ਬਿਨਾਂ ਕਾਨੂੰਨ ਲਾਗੂ ਕੀਤੇ ਹਨ, ਜਿਸ ਕਾਰਨ ਹਰ ਕੋਈ ਇਸ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ, ਹੁਣ ਤੱਕ 76 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਤੱਕ ਮੁਆਵਜ਼ਾ ਦੇਣ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ‘ਪੰਜਾਬੀਆਂ ਨੂੰ ਤੁਸੀਂ ਪਿਆਰ ਨਾਲ ਮਨਾਓਗੇ ਤਾਂ ਉਹ ਮੰਨ ਲੈਣਗੇ, ਪਰ ਜੇ ਤੁਸੀਂ ਡਾਂਗ ਚੁੱਕੋਗੇਤਾਂ ਉਹ ਵੀ ਚੁੱਕ ਲੈਣਗੇ’ ਭਾਵ ਪੰਜਾਬੀਆਂ ਨੂੰ ਪਿਆਰ ਨਾਲ ਮਨਾਇਆ ਜਾ ਸਕਦਾ ਹੈ ਪਰ ਜੇ ਡੰਡੇ ਉਨ੍ਹਾਂ ਦੇ ਵਿਰੁੱਧ ਵਰਤੇ ਜਾਂਦੇ ਹਨ ਤਾਂ ਇਸਦਾ ਜਵਾਬ ਉਹ ਦੇਣਗੇ ਸਿਰਫ ਡੰਡਿਆਂ ਨਾਲ। ਉਨ੍ਹਾਂ ਇਸ ਗੱਲ ਨਾਲ ਸਹਿਮਤੀ ਜਤਾਈ ਕਿ, ਕੇਂਦਰ ਸਰਕਾਰ ਹੰਕਾਰੀ ਹੈ ਅਤੇ ਉਹ ਕਿਸਾਨਾਂ ‘ਤੇ ਖੇਤੀਬਾੜੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਬਾਰੇ ਨਹੀਂ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੇਂਦਰ ਸਰਕਾਰ ਤੋਂ ਪੁੱਛਣਾ ਚਾਹੀਦਾ ਹੈ ਕਿ, ਕੀ ਦੇਸ਼ ਵਿੱਚ ਲੋਕਤੰਤਰ ਨਾਮ ਦੀ ਕੋਈ ਚੀਜ਼ ਹੈ।

Capt Amarinder Singh asks parties to join hands

ਕੇਂਦਰ ‘ਤੇ ਗੁੱਸਾ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, ਇਹ ਮਨੁੱਖਤਾ ਦੇ ਵਿਰੁਧ ਹੈ ਅਤੇ ਅਜਿਹੀ ਸਥਿਤੀ ਵਿੱਚ ਲੋਕਤੰਤਰ ਬਹੁਤਾ ਚਿਰ ਨਹੀਂ ਟਿਕ ਸਕਦਾ, ਜਦੋਂ ਕਿਸਾਨ ਕਾਨੂੰਨ ਨਹੀਂ ਚਾਹੁੰਦੇ, ਤਾਂ ਉਨ੍ਹਾਂ ‘ਤੇ ਇਹ ਥੋਪਿਆ ਕਿਉਂ ਜਾ ਰਿਹਾ ਹੈ? ਮੁੱਖ ਮੰਤਰੀ ਨੇ ਕਿਹਾ ਕਿ, 1966 ਤੋਂ ਕਿਸਾਨਾਂ ਨੂੰ ਐਮ.ਐੱਸ.ਪੀ. ਦਿੱਤੀ ਜਾ ਰਹੀ ਹੈ। ਇਸ ਨੂੰ ਪਹਿਲਾਂ ਕਾਂਗਰਸ ਨੇ ਲਾਗੂ ਕੀਤਾ ਸੀ। ਹੁਣ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਦਿਆਂ ਕੇਂਦਰ ਸਰਕਾਰ ਜਿੱਥੇ ਪੀ.ਡੀ.ਐੱਸ. ਵੰਡ ਪ੍ਰਣਾਲੀ ਨੂੰ ਖਤਮ ਕਰਨਾ ਚਾਹੁੰਦਾ ਹੈ, ਜਦਕਿ ਇਸਦੇ ਨਾਲ ਐਮ.ਐੱਸ.ਪੀ. ਵੀ ਖਤਮ ਹੋ ਜਾਵੇਗਾ। ਕਿਸਾਨਾਂ ਨੂੰ ਐਨ.ਆਈ.ਏ ਵੱਲੋਂ ਭੇਜੇ ਨੋਟਿਸਾਂ ‘ਤੇ ਉਨ੍ਹਾਂ ਕਿਹਾ ਕਿ, ਉਹ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਣਗੇ।

MUST READ