More
    HomePunjabi Newsਮਹਾਰਾਸ਼ਟਰ ’ਚ ਆਨੰਦ ਮੈਰਿਜ ਐਕਟ ਹੋਇਆ ਲਾਗੂ-ਮਨਜਿੰਦਰ ਸਿਰਸਾ ਨੇ ਕੀਤਾ ਸਵਾਗਤ

    ਮਹਾਰਾਸ਼ਟਰ ’ਚ ਆਨੰਦ ਮੈਰਿਜ ਐਕਟ ਹੋਇਆ ਲਾਗੂ-ਮਨਜਿੰਦਰ ਸਿਰਸਾ ਨੇ ਕੀਤਾ ਸਵਾਗਤ

    ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇਤਿਹਾਸਕ ਪ੍ਰਾਪਤੀ : ਸਿਰਸਾ

    ਚੰਡੀਗੜ੍ਹ/ਬਿਊਰੋ ਨਿਊਜ਼ : ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿਚ ਸਿੱਖ ਵਿਆਹਾਂ ਦੀ ਰਜਿਸਟਰੇਸ਼ਨ ਵਾਸਤੇ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸੂਬੇ ਵਿਚ ਸਿੱਖ ਜੋੜੇ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਆਨੰਦ ਮੈਰਿਜ ਐਕਟ ਤਹਿਤ ਕਰਵਾ ਸਕਣਗੇ। ਇਸ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮਹਾਰਾਸ਼ਟਰ ’ਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ।

    ਸਿਰਸਾ ਨੇ ਕਿਹਾ ਹੈ ਕਿ ਇਹ ਮਹੱਤਵਪੂਰਨ ਕਦਮ ਸਿੱਖ ਪਰੰਪਰਾਵਾਂ ਦਾ ਸਨਮਾਨ ਕਰਦਾ ਹੈ ਅਤੇ ਸਾਡੀ ਸਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਭਾਈਚਾਰੇ ਲਈ ਮਾਣ ਵਾਲਾ ਹੈ। ਸਿਰਸਾ ਨੇ ਕਿਹਾ ਕਿ ਇਹ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇਕ ਇਤਿਹਾਸਕ ਪ੍ਰਾਪਤੀ ਵੀ ਹੈ।

    RELATED ARTICLES

    Most Popular

    Recent Comments