ਕੇਂਦਰੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ‘ਚ 7ਵੇਂ ਪੜਾਅ ‘ਚ ਲੋਕ ਸਭਾ ਚੋਣਾਂ ਹੋਣਗੀਆਂ ਅਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਸੂਬੇ ‘ਚ 4 ਲੋਕ ਸਭਾ ਸੀਟਾਂ ਦੇ ਨਾਲ-ਨਾਲ 6 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਇਹ ਉਪ ਚੋਣਾਂ ਧਰਮਸ਼ਾਲਾ, ਲਾਹੌਲ-ਸਪੀਤੀ, ਗਗਰੇਟ, ਸੁਜਾਨਪੁਰ, ਬਡਸਰ ਅਤੇ ਕੁਤਲਾਹਾਰ ਵਿਧਾਨ ਸਭਾ ਸੀਟਾਂ ਲਈ ਕਰਵਾਈਆਂ ਜਾਣਗੀਆਂ।
ਹਿਮਾਚਲ ‘ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ 6 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ
RELATED ARTICLES