HomePunjabi Newsਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ

ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ

ਅਕਤੂਬਰ ਮਹੀਨੇ ਵਿਚ ਪੰਜਾਬ ’ਚ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਿਸੇ ਸਮੇਂ ਵੀ ਸੰਭਵ ਹੈ। ਪੰਜਾਬ ਸਰਕਾਰ ਸੂਬੇ ਵਿਚ ਪੰਚਾਇਤੀ ਚੋਣਾਂ ਅਕਤੂਬਰ ਮਹੀਨੇ ’ਚ ਕਰਵਾ ਸਕਦੀ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਕਰਾਈਆਂ ਜਾਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਸ ਸਬੰਧੀ ਪ੍ਰਕਿਰਿਆ ਵੀ ਆਰੰਭੀ ਹੋਈ ਹੈ। ਪੰਜਾਬ ਸਰਕਾਰ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ ’ਤੇ ਕਰਾਏਗੀ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ।

ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਿਚ ਫੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਖਤਿਆਰੀ ਕੋਟੇ ਦੇ ਕਰੀਬ 50 ਕਰੋੜ ਰੁਪਏ ਦੇ ਫੰਡ ਸਾਰੇ ਹਲਕਿਆਂ ਨੂੰ ਜਾਰੀ ਕਰ ਦਿੱਤੇ ਹਨ। ਸੂਬਾ ਸਰਕਾਰ ਨੇ ਇਸ ਵਾਰ ਬਿੱਲ ਰਾਹੀਂ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਵਿੱਚ ਤਬਦੀਲੀ ਕਰ ਦਿੱਤੀ ਹੈ, ਜਿਸ ਵਾਸਤੇ ਹੁਣ ਬਲਾਕ ਨੂੰ ਆਧਾਰ ਬਣਾਇਆ ਜਾਵੇਗਾ ਜਦਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਢਾਂਚਾ ਤਿਆਰ ਕੀਤਾ ਜਾਂਦਾ ਸੀ। 

RELATED ARTICLES

Most Popular

Recent Comments