Saturday, April 20, 2024
HomePunjabi Newsਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ; 15 ਦਿਨਾਂ...

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ; 15 ਦਿਨਾਂ ਤੋਂ ਚੱਲ ਰਿਹਾ ਹੈ ਕਿਸਾਨ ਅੰਦੋਲਨ

ਖਨੌਰੀ/ਬਿਊਰੋ ਨਿਊਜ਼ : ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 15 ਦਿਨ ਹੋ ਗਏ ਹਨ। ਦੱਸਣਯੋਗ ਹੈ ਕਿ ਲੰਘੀ 13 ਫਰਵਰੀ ਨੂੰ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਾ ਸੀ, ਪਰ ਹਰਿਆਣਾ ਦੀ ਪੁਲਿਸ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਦੇ ਬਾਰਡਰ ਤੋਂ ਅੱਗੇ ਨਹੀਂ ਲੰਘਣ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਉਦੋਂ ਤੋਂ ਹੀ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਲਗਾਇਆ ਹੋਇਆ ਹੈ।

ਖਨੌਰੀ ਵਿਖੇ ਇਸ ਧਰਨੇ ਦੌਰਾਨ ਇਕ ਹੋਰ ਕਿਸਾਨ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਕਿਸਾਨ ਕਰਨੈਲ ਸਿੰਘ ਦੀ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਹੀ ਕਿਸਾਨ ਦੀ ਜਾਨ ਚਲੇ ਗਈ। ਦੱਸਣਯੋਗ ਹੈ ਕਿ 15 ਦਿਨਾਂ ਤੋਂ ਚੱਲ ਰਹੇ ਇਸ ਅੰਦੋਲਨ ਦੌਰਾਨ ਹੁਣ ਤੱਕ 8 ਜਾਨਾਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ 5 ਕਿਸਾਨ ਅਤੇ 3 ਪੁਲਿਸ ਕਰਮੀ ਸ਼ਾਮਲ ਹਨ।   

RELATED ARTICLES

Most Popular

Recent Comments