ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਕਦਮ ਚੁੱਕੇ ਹਨ। ਪਹਿਲੇ ਪੜਾਅ ਵਿੱਚ 14 ਖੇਡਾਂ ਲਈ 205 ਕੋਚ ਅਤੇ 21 ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣਗੇ। ਇਹ ਸਾਰੀ ਪ੍ਰਕਿਰਿਆ ਮਾਰਚ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰ ਲਈ ਜਾਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਨਵੇਂ ਸੈਸ਼ਨ ਤੋਂ ਖੇਡਾਂ ਦੀਆਂ ਨਰਸਰੀਆਂ ਨੌਜਵਾਨਾਂ ਨੂੰ ਸੌਂਪੀਆਂ ਜਾਣ। ਤਾਂ ਜੋ ਉਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਖੇਡਾਂ ਦੀ ਚੰਗੀ ਕੋਚਿੰਗ ਮਿਲ ਸਕੇ।
ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਪੰਜਾਬ ਸਰਕਾਰ ਦਾ ਇੱਕ ਹੋਰ ਕਦਮ
RELATED ARTICLES