Friday, July 5, 2024
HomePunjabi Newsਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਤਾਨਾਸ਼ਾਹ

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਤਾਨਾਸ਼ਾਹ

ਕਿਹਾ : ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੋਸਤੋ ਸਿੱਧਾ ਜੇਲ੍ਹ ਤੋਂ ਆ ਰਿਹਾ ਹਾਂ ਅਤੇ ਪਹਿਲਾਂ ਮੈਂ ਆਪਣੇ ਪਰਿਵਾਰ ਨਾਲ ਹਨੂਮਾਨ ਜੀ, ਸ਼ਿਵਜੀ ਅਤੇ ਸ਼ਨੀ ਮਹਾਰਾਜ ਦੀ ਪੂਜਾ ਕੀਤੀ ਕਿਉਂਕਿ ਹਨੂਮਾਨ ਦੀ ਸਾਡੇ ’ਤੇ ਬਹੁਤ ਕਿਰਪਾ ਹੈ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਛੋਟੀ ਜਿਹੀ ਪਾਰਟੀ ਹੈ ਅਤੇ ਦੋ ਰਾਜਾਂ ਅੰਦਰ ਇਸ ਦਾ ਰਾਜ ਚੱਲ ਰਿਹ ਹੈ। ਸਾਡੀ ਪਾਰਟੀ ਸਿਰਫ਼ 10 ਸਾਲ ਪੁਰਾਣੀ ਹੈ ਅਤੇ ਇਸ ਨੂੰ ਕੁਚਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਈ ਕਸਰ ਨਹੀਂ ਛੱਡੀ। ਸਾਡੀ ਪਾਰਟੀ ਦੇ 4 ਪ੍ਰਮੁੱਖ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਜਦੋਂ ਕਿਸੇ ਵੀ ਵੱਡੀ ਤੋਂ ਵੱਡੀ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇ ਤਾਂ ਉਸ ਤੋਂ ਬਾਅਦ ਪਾਰਟੀ ਲਗਭਗ ਖਤਮ ਹੋ ਜਾਂਦੀ ਹੈ। ਭਾਜਪਾ ਵਾਲਿਆਂ ਵੱਲੋਂ ਆਮ ਆਦਮੀ ਪਾਰਟੀ ਬਾਰੇ ਵੀ ਅਜਿਹਾ ਹੀ ਸੋਚਿਆ ਗਿਆ ਸੀ ਪ੍ਰੰਤੂ ਆਮ ਆਦਮੀ ਪਾਰਟੀ ਇਕ ਸੋਚ ਹੈ, ਜਿੰਨਾ ਇਸ ਨੂੰ ਖਤਮ ਕਰਨ ਬਾਰੇ ਸੋਚਿਆ ਜਾਂਦਾ ਹੈ ਇਹ ਓਨੀ ਹੀ ਵਧਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਾਲਾਂ ਦੌਰਾਨ ਦੇਸ਼ ਨੂੰ ਵਧੀਆ ਭਵਿੱਖ ਦੇਵੇਗੀ। ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਨੂੰ ਕੁਚਲ ਦਿੱਤਾ ਜਾਵੇ ਅਤੇ ਇਹੀ ਉਨ੍ਹਾਂ ਦੀ ਤਾਨਾਸ਼ਾਹੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲਾਲ

RELATED ARTICLES

Most Popular

Recent Comments