ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ । ਰਾਘਵ ਚੱਢਾ, ਸੰਜੇ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਜਮਾਨਤ ਤੇ ਖੁਸ਼ੀ ਪ੍ਰਗਟ ਕੀਤੀ ਹੈ । ਉਥੇ ਹੀ ਮਮਤਾ ਬਨਰਜੀ ਨੇ ਵੀ ਕੇਜਰੀਵਾਲ ਦੀ ਜਮਾਨਤ ਤੇ ਟਵੀਟ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅਰਵਿੰਦ ਕੇਜਰੀਵਾਲ ਜੀ ਜਮਾਨਤ ਦੀ ਖਬਰ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭੰਗੜਾ ਪਾ ਕੇ ਖੁਸ਼ੀ ਜਾਹਿਰ ਕੀਤੀ।
ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ
RELATED ARTICLES