HomePunjabi Newsਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ

ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ

ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਨੂੰ ਖਾਲੀ ਕਰ ਦਿੱਤਾ ਹੈ। ਕੇਜਰੀਵਾਲ ਪਰਿਵਾਰ ਸਣੇ ਸੀਐਮ ਰਿਹਾਇਸ਼ ਖਾਲੀ ਕਰਕੇ ਫਿਰੋਜ਼ਸ਼ਾਹ ਰੋਡ ’ਤੇ ਬੰਗਲਾ ਨੰਬਰ-5 ’ਚ ਪਹੁੰਚ ਗਏ ਹਨ। ਇਹ ਬੰਗਲਾ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਅਲਾਟ ਕੀਤਾ ਹੋਇਆ ਹੈ। ਇਸਦੇ ਚੱਲਦਿਆਂ ਅਸ਼ੋਕ ਮਿੱਤਲ ਨੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਆਪਣੇ ਘਰ ਵਿਚ ਗੈਸਟ ਦੇ ਤੌਰ ’ਤੇ ਰਹਿਣ ਲਈ ਕਿਹਾ ਸੀ ਅਤੇ ਉਹ ਤਿਆਰ ਵੀ ਹੋ ਗਏ।

ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਲੰਘੀ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਨੇ ਸੀਐਮ ਰਿਹਾਇਸ਼ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਛੱਡਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਤਿਸ਼ੀ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਤੋਂ ਕੇਜਰੀਵਾਲ ਵਾਸਤੇ ਨੈਸ਼ਨਲ ਪਾਰਟੀ ਦੇ ਮੁਖੀ ਦੇ ਤੌਰ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਸੀ, ਪਰ ਕੇਂਦਰ ਸਰਕਾਰ ਨੇ ਇਸ ਸਬੰਧੀ ਕੋਈ ਜਵਾਬ ਨਹੀਂ ਦਿੱਤਾ। 

RELATED ARTICLES

Most Popular

Recent Comments