ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਨੂੰ ਪੰਜਾਬ ‘ਚ ਮਨਾਹੀ

ਨੇਸ਼ਨਲ ਡੈਸਕ:– ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 29 ਜੂਨ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਨੇ ਇਸ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Fight over, can we do some work?': Delhi CM Arvind Kejriwal to Centre amid  row over oxygen | Latest News Delhi - Hindustan Times

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਕਿ, ਉਹ ਪ੍ਰੈਸ ਕਾਨਫਰੰਸ ਕਰਕੇ ਰਹਿਣਗੇ, ਚਾਹੇ ਕੈਪਟਨ ਜਿੰਨਾ ਮਰਜ਼ੀ ਜ਼ੋਰ ਲਾ ਲਵੇ।’ ਧਿਆਨ ਯੋਗ ਹੈ ਕਿ, ਕੇਜਰੀਵਾਲ ਨੇ ਹਾਲ ਹੀ ਵਿੱਚ ਬਿਜਲੀ ਦੇ ਮੁੱਦੇ ਉੱਤੇ ਇੱਕ ਟਵੀਟ ਕੀਤਾ ਸੀ ਅਤੇ ਕਿਹਾ ਸੀ ਕਿ, ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹ ਪੰਜਾਬ ਨੂੰ ਮੁਫਤ ਬਿਜਲੀ ਦੇਣਗੇ। ਇਸ ਤੋਂ ਇਲਾਵਾ ਕੇਜਰੀਵਾਲ ਦੇ ਪੱਖ ਤੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

MUST READ