ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦੇ ਸਾਰ ਉੱਠਣ ਲੱਗੀ ਅਸਤੀਫ਼ੇ ਦੀ ਮੰਗ, ਜਾਣੋ ਕਿਓ

ਚਰਨਜੀਤ ਚੰਨੀ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਦੇ ਸਾਰ ਪਿਛਲੇ ਵਿਵਾਦ ਉਨ੍ਹਾਂ ਦੇ ਅੱਗੇ ਆ ਗਏ ਹਨ। ਚੰਨੀ ਨੂੰ ਮੁੱਖ ਮੰਤਰੀ ਬਣੇ ਅਜੇ ਇੱਕ ਦਿਨ ਵੀ ਨਹੀਂ ਹੋਇਆ ਕਿ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਹੋਣ ਲਗੀ ਹੈ। ਕੌਮੀ ਮਹਿਲਾ ਕਮਿਸ਼ਨ ਨੇ ਚੰਨੀ ਦਾ ਅਸਤੀਫ਼ਾ ਮੰਗਿਆ ਹੈ। ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਖ਼ਿਲਾਫ਼ ‘ਮੀ-ਟੂ’ ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਰੇਖਾ ਸ਼ਰਮਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ”ਇਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਜਾਣਾ ਸ਼ਰਮਨਾਕ ਤੇ ਕਾਫੀ ਇਤਰਾਜ਼ਯੋਗ ਹੈ। ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇਕ ਆਈਏਐੱਸ ਅਧਿਕਾਰੀ ਨੇ ਝੱਲੀ ਸੀ।” ਸਾਲ 2018 ਵਿੱਚ ਚੰਨੀ ਉੱਤੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਦਾ ਦੋਸ਼ ਸੀ। ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਮੁਆਫੀ ਮੰਗਣ ਲਈ ਕਿਹਾ। ਕੈਪਟਨ ਨੇ ਕਿਹਾ ਸੀ ਕਿ ਇਸ ਤੋਂ ਬਾਅਦ ਇਹ ਮਾਮਲਾ ਖਤਮ ਹੋ ਗਿਆ ਹੈ।

MUST READ