ਰਾਜਾ ਵੜਿੰਗ ਦੀ ਬੇਨਤੀ ‘ਤੇ ਕੈਪਟਨ ਨੇ ਕੀਤਾ ਕੋਰੋਨਾ ਮਰੀਜਾਂ ਲਈ ਵੱਡਾ ਐਲਾਨ
ਪੰਜਾਬੀ ਡੈਸਕ:- ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਆਂਢੀ ਰਾਜ ਸ਼ਾਸਤ ਰਾਜਸਥਾਨ ਵਾਂਗ ਰਾਜ ਦੇ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ ਮੁਫਤ ਇਲਾਜ ਦੀ ਘੋਸ਼ਣਾ ਕਰਨ ਦੀ ਬੇਨਤੀ ਕੀਤੀ ਹੈ।

ਐਤਵਾਰ ਨੂੰ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ, “ਕਾਂਗਰਸ ਦੀ ਅਗਵਾਈ ਵਾਲੀ ਰਾਜਸਥਾਨ ਸਰਕਾਰ ਨੇ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ … ਮੈਂ ਕੈਪਟਨ ਅਮਰਿੰਦਰ ਜੀ ਨੂੰ ਬੇਨਤੀ ਕਰਦਾ ਹਾਂ ਕਿ, ਉਹ ਪੰਜਾਬ ਦੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕਰਨ।”
ਰਾਜਾ ਵੜਿੰਗ ਨੇ ਕਿਹਾ ਕਿ, ਉਨ੍ਹਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਮੁਕਤਸਰ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਵਧੇਰੇ ਸਟਾਫ ਮੁਹੱਈਆ ਕਰਵਾਉਣ ਲਈ ਕਿਹਾ ਹੈ।