More
    HomePunjabi Newsਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

    ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

    ਆਤਿਸ਼ੀ ਨੇ ਕੇਜਰੀਵਾਲ ਲਈ ਸੀਐਮ ਦੀ ਕੁਰਸੀ ਛੱਡੀ ਖਾਲੀ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ ਨੂੰ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫਤਰ ਵਿਚ ਇਕ ਕੁਰਸੀ ਖਾਲੀ ਛੱਡ ਦਿੱਤੀ ਅਤੇ ਖੁਦ ਦੂਜੀ ਕੁਰਸੀ ’ਤੇ ਬੈਠੀ। ਉਨ੍ਹਾਂ ਕਿਹਾ ਕਿ ਇਹ ਖਾਲੀ ਕੁਰਸੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਲਈ ਛੱਡੀ ਹੈ।

    ਆਤਿਸ਼ੀ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਫਰਵਰੀ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਦਿੱਲੀ ਦੇ ਲੋਕ ਕੇਜਰੀਵਾਲ ਨੂੰ ਫਿਰ ਇਸੇ ਕੁਰਸੀ ’ਤੇ ਬਿਠਾਉਣਗੇ। ਉਨ੍ਹਾਂ ਕਿਹਾ ਕਿ ਉਦੋਂ ਤੱਕ ਇਹ ਕੁਰਸੀ ਖਾਲੀ ਰਹੇਗੀ ਅਤੇ ਅਰਵਿੰਦ ਕੇਜਰੀਵਾਲ ਦਾ ਇੰਤਜ਼ਾਰ ਕਰੇਗੀ। ਧਿਆਨ ਰਹੇ ਕਿ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 13 ਸਤੰਬਰ ਨੂੰ ਜ਼ਮਾਨਤ ’ਤੇ  ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ 17 ਸਤੰਬਰ ਨੂੰ ਸੀਐਮ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ 21 ਸਤੰਬਰ ਨੂੰ ਆਤਿਸ਼ੀ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਇਸ ਮੌਕੇ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅਹੁਦਾ ਛੱਡ ਕੇ ਰਾਜਨੀਤੀ ਵਿਚ ਵੱਡੀ ਮਿਸਾਲ ਕਾਇਮ ਕੀਤੀ ਹੈ।  

    RELATED ARTICLES

    Most Popular

    Recent Comments