Friday, July 5, 2024
HomePunjabi Newsਦਿੱਲੀ ਪਾਣੀ ਸੰਕਟ ਮਾਮਲੇ ’ਚ ਆਤਿਸ਼ੀ ਦੀ ਭੁੱਖ ਹੜਤਾਲ ਦੂਜੇ ਦਿਨ ਹੀ...

ਦਿੱਲੀ ਪਾਣੀ ਸੰਕਟ ਮਾਮਲੇ ’ਚ ਆਤਿਸ਼ੀ ਦੀ ਭੁੱਖ ਹੜਤਾਲ ਦੂਜੇ ਦਿਨ ਹੀ ਰਹੀ ਜਾਰੀ

ਕਿਹਾ : ਉਦੋਂ ਤੱਕ ਕੁੱਝ ਨਹੀਂ ਖਾਵਾਂਗੀ ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ ਨਹੀਂ ਛੱਡਦਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਪਾਣੀ ਸੰਕਟ ਕਾਰਨ ਕੇਜਰੀਵਾਲ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਦੱਖਣੀ ਦਿੱਲੀ ਦੇ ਭੋਗਲ ਵਿੱਚ ਆਪਣੇ ਜਲ ਸੱਤਿਆਗ੍ਰਹਿ ਸਥਾਨ ਤੋਂ ਜਾਰੀ ਕੀਤੇ ਵੀਡੀਓ ਸੰਦੇਸ਼ ਵਿੱਚ ਆਤਿਸ਼ੀ ਨੇ ਕਿਹਾ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਵੇਗੀ, ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ ਨਹੀਂ ਛੱਡਦਾ।

ਦਿੱਲੀ ਦੇ 28 ਲੱਖ ਲੋਕ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਤੋਂ ਹਰ ਰੋਜ਼ 100 ਮਿਲੀਅਨ ਗੈਲਨ ਪਾਣੀ ਦਿੱਤੇ ਜਾਣ ਦੀ ਆਪਣੀ ਮੰਗ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਨੇ 21 ਜੂਨ ਸ਼ੁੱਕਰਵਾਰ ਨੂੰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਆਤਿਸ਼ੀ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸੌਰਵ ਭਾਰਦਵਾਜ ਵੀ ਮੌਜੂਦ ਸਨ।

RELATED ARTICLES

Most Popular

Recent Comments