ਬੇਅਦਬੀ ਮਾਮਲੇ ‘ਚ 3 ਡੇਰਾ ਪ੍ਰੇਮੀਆਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ 20 ਸਤੰਬਰ ਤਕ ਟਲੀ

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈਜੀ ਐੱਸਪੀਐੱਸ ਪਰਮਾਰ ਤੇ ਏਆਈਜੀ ਰਜਿੰਦਰ ਸਿੰਘ ਸੋਹਲ ਨੇ ਬੇਅਦਬੀ ਮਾਮਲੇ ਵਿੱਚ ਪੁਲਿਸ ਦੀ ਗਿ੍ਫਤ ਤੋਂ ਬਾਹਰ ਤਿੰਨ ਡੇਰਾ ਪ੍ਰੇਮੀਆਂ ਦੀ ਜਾਇਦਾਦ ਅਤੇ ਬੈਂਕ ਖਾਤਿਆਂ ਨੂੰ ਸੀਲ ਕਰਵਾਉਣ ਦੀ ਕਾਰਵਾਈ 20 ਸਤੰਬਰ ਲਈ ਟਲ ਗਈ ਹੈ। ਜਾਣਕਾਰੀ ਦੇ ਅਨੁਸਾਰ ਜਾਂਚ ਟੀਮ ਨੇ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਤਰਜਨੀ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਖਦਸ਼ਾ ਜਾਹਿਰ ਕੀਤਾ ਸੀ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਫਿਰ ਬੇਅਦਬੀ ਦੀ ਸਾਜਿਸ਼ ਰਚਣ ਵਾਲੇ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸਿਰਸਾ ਦੇ ਕੌਮੀ ਕਮੇਟੀ ਦੇ ਤਿੰਨ ਮੈਂਬਰ ਦੋਸ਼ੀਆਂ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਭਗੌੜਾ ਕਰਾਰ ਦਿੱਤੇ ਜਾਣ ਉਪਰੰਤ ਇਨਾਂ ਨਾਲ ਸਬੰਧਿਤ ਜਾਇਦਾਦਾਂ ਕੁਰਕ ਕੀਤੀਆਂ ਜਾਣ ਜਿਸ ‘ਤੇ ਅਦਾਲਤ ਨੇ ਥਾਣਾ ਬਾਜਾਖਾਨਾ ਦੇ ਐੱਸਐੱਚਓ ਇਕਬਾਲ ਹੁਸੈਨ ਨੂੰ ਹਦਾਇਦ ਕੀਤੀ ਸੀ

ਕਿ ਉਹ 2 ਸਤੰਬਰ ਤਕ ਇਹਨਾਂ ਦਾ ਬੈਂਕ ਖਾਤਾ ਅਤੇ ਜਾਇਦਾਦ ਦਾ ਵੇਰਵਾ ਅਦਾਲਤ ਵਿੱਚ ਪੇਸ਼ ਕਰਨ ਪ੍ਰੰਤੂ ਅੱਜ ਅਦਾਲਤ ਵਿੱਚ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਦਾ ਕੋਈ ਵੀ ਬੈਂਕ ਖਾਤਾ ਅਤੇ ਇਹਨਾਂ ਦੀ ਸਬੰਧਿਤ ਜਾਇਦਾਦ ਪੇਸ਼ ਨਹੀਂ ਕਰ ਸਕੇ ਅਤੇ ਅਦਾਲਤ ਪਾਸੋਂ ਤਾਰੀਕ ਦੀ ਬੇਨਤੀ ਕੀਤੀ ਗਈ। ਅਦਾਲਤ ਨੇ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਅਗਲੀ ਤਾਰੀਕ 20 ਸਤੰਬਰ ਲਈ ਮੁਲਤਵੀ ਕਰ ਦਿੱਤੀ।

MUST READ