Home Articles posted by Liberal TV Desk
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ।ਉਨ੍ਹਾਂ ਅੱਜ ਇੱਥੇ ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ […]Continue Reading
ਨਵੀਂ ਦਿੱਲੀ: ਅਮਰੀਕਾ ਦੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਜ਼ਬਰਦਸਤ ਗਿਰਾਵਟ ਦਾ ਅਸਰ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਦੀ ਨੈੱਟਵਰਥ ‘ਤੇ ਪਿਆ ਹੈ।ਇਸ ਕਾਰਨ ਅਡਾਨੀ ਦੀ ਜਾਇਦਾਦ ਵਿਚ 36 ਬਿਲੀਅਨ ਡਾਲਰ ਦੀ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਇਸ ਕਾਰਨ ਗੌਤਮ ਅਡਾਨੀ ਦੁਨੀਆ […]Continue Reading
ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਵੱਲੋਂ ਚਾਈਨੀਜ਼ ਪਤੰਗਾਂ ਦੀ ਵਿਕਰੀ, ਸਟੋਰੇਜ ਅਤੇ ਖਰੀਦਦਾਰੀ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਇੱਕ ਹਫ਼ਤੇ ਦੇ ਅੰਦਰ ਹੀ ਇਸ ਮਾਰੂ ਪਤੰਗ ਦੇ ਮਾਂਝੇ (Chinese Kite String) ਵੇਚਣ ਵਾਲੇ 56 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿੱਚ 50 ਐਫਆਈਆਰ ਦਰਜ ਕਰਕੇ ਚੀਨੀ ਮਾਂਝੇ […]Continue Reading
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ।ਸਰੀਰਕ ਯੋਗਤਾ ਲੜਕਿਆਂ ਲਈ ਕੱਦ 5 ਫੁੱਟ 7 ਇੰਚ ਅਤੇ ਲੜਕੀਆਂ ਲਈ 5 ਫੁੱਟ 2 ਇੰਚ ਹੋਣਾ ਲਾਜ਼ਮੀ ਹੈ। ਉਮਰ ਸੀਮਾ 18 ਸਾਲ ਤੋਂ 28 ਸਾਲ ਤੱਕ ਦੇ ਨੌਜਵਾਨ ਇਹਨਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਨੌਜਵਾਨਾਂ ਨੂੰ ਪੰਜਾਬ […]Continue Reading
ਪੰਜਾਬ ‘ਚ 1 ਫਰਵਰੀ ਤੋਂ 2023 ਤੋਂ ਜ਼ਮੀਨ ‘ਚੋਂ ਪਾਣੀ (Underground Water) ਕੱਢਣ ਵਾਲਿਆਂ ਨੂੰ ਚਾਰਜਿਜ ਅਦਾ ਕਰਨੇ ਪੈਣਗੇ। ਇਸ ਨੂੰ ਇਕੱਠਾ ਕਰਨ ਲਈ ਸਰਕਾਰ ਨੇ ਪੁਖਤਾ ਇੰਤਜਾਮ ਕਰ ਲਏ ਹਨ ਅਤੇ ਪੰਜਾਬ ਨੂੰ ਗ੍ਰੀਨ, ਯੈਲੋ ਅਤੇ ਓਰੇਂਜ ਕੈਟਾਗਰੀ ‘ਚ ਵੰਡ ਦਿੱਤਾ ਹੈ, ਭਾਵ ਜੋ ਖੇਤਰ ਜਿਸ ਕੈਟਾਗਰੀ ‘ਚ ਆਵੇਗਾ ਉਸ ਨੂੰ ਤੈਅ ਰੇਟ ਦੇ […]Continue Reading
ਕੇਂਦਰ ਸਰਕਾਰ ਨੇ ਲੁਧਿਆਣਾ ਤੋਂ ਦਿੱਲੀ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਆਉਣ ਵਾਲੀਆਂ ਗਰਮੀਆਂ ਦੇ ਸੀਜ਼ਨ ਤੋਂ ਪਹਿਲਾਂ ਉਡਾਣਾਂ ਸ਼ੁਰੂ ਹੋਣਗੀਆਂ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਇੱਕ ਅਧਿਕਾਰਤ ਪੱਤਰ ਰਾਹੀਂ ਲੁਧਿਆਣਾ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸੂਚਿਤ ਕੀਤਾ ਹੈ ਕਿ ‘ਉਡਾਨ’ (ਉੜੇ ਦੇਸ਼ ਕਾ […]Continue Reading
ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਸਪੋਰਟਸ ਕਿੱਟ ਘੁਟਾਲੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਦੀ ਟੀਮ ਨੇ ਇਸ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਇਹ ਜਾਂਚ ਸ਼ੁਰੂ ਕੀਤੀ ਹੈ। ਸਾਲ 2019 ‘ਚ ਚੋਣ ਤੋਂ ਪਹਿਲਾਂ ਖਿਡਾਰੀਆਂ ਨੂੰ ਕਿੱਟ ਵੰਡਣ ਸਮੇਂ ਇਹ ਵੱਡਾ ਘੁਟਾਲਾ ਹੋਇਆ ਸੀ।ਦੱਸ ਦਈਏ ਕਿ ਸਾਲ 2019 ‘ਚ ਖੇਡ ਸਕੱਤਰ ਅਜੋਏ […]Continue Reading
ਕੇਂਦਰ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਇਕ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ‘ਚ ਕਣਕ ਦੀਆਂ ਬੇਲਗਾਮ ਹੁੰਦੀਆਂ ਕੀਮਤਾਂ ‘ਤੇ ਨਕੇਲ ਕੱਸਣ ਲਈ ਕੇਂਦਰੀ ਮੰਤਰਾਲਾ ਵੱਲੋਂ ਪੰਜਾਬ ਨੂੰ 30 ਲੱਖ ਮੀਟ੍ਰਿਕ ਟਨ ਕਣਕ ਦਾ ਭੰਡਾਰ ਜਾਰੀ ਕੀਤਾ ਗਿਆ ਹੈ।ਉਕਤ ਮਾਮਲੇ ਦਾ ਦਿਲਚਸਪ ਪਹਿਲੂ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਤੋਂ ਬਾਅਦ ਸਿਰਫ […]Continue Reading
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦਾ ਵਿਆਹ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਹੋਇਆ ਹੈ। ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ।ਇਸ ਤੋਂ ਬਾਅਦ ਉਨ੍ਹਾਂ ਦੀ ਮਾਤਾ […]Continue Reading
ਰਾਮ ਰਹੀਮ (Ram Rahim) ਦੀ ਪੈਰੋਲ ‘ਤੇ ਭੜਕੇ ਅੰਮ੍ਰਿਤਪਾਲ ਸਿੰਘ (Amritpal singh) ਨੇ ਕਿਹਾ ਕਿ ਸਿੱਖਾਂ ਦੇ ਸਭ ਤੋਂ ਵੱਡੇ ਦੁਸ਼ਮਣ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।ਅੰਮ੍ਰਿਤਪਾਲ ਸਿੰਘ ਨੇ ਸਲਾਬਤਪੁਰਾ ‘ਚ ਰਾਮ ਰਹੀਮ ਵੱਲੋਂ ਕੀਤੀ ਆਨਲਾਈਨ ਨਾਮ ਚਰਚਾ ‘ਤੇ ਕਿਹਾ, ਸਰਕਾਰਾਂ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। […]Continue Reading
ਨਵਜੋਤ ਸਿੰਘ ਸਿੱਧੂ ਦੀ ਗਣਤੰਤਰ ਦਿਵਸ ਮੌਕੇ ਰਿਹਾਈ ਨਾ ਹੋਣ ਨੂੰ ਲੈ ਕੇ ਇਕ ਵਾਰ ਫਿਰ ਤੋਂ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰੇਪਿਸਟਸ, ਗੈਂਗਸਟਰਸ ਨੂੰ ਜ਼ਮਾਨਤ ਮਿਲ ਸਕਦੀ ਹੈ ਤਾਂ ਇਕ ਈਮਾਨਦਾਰ ਨੂੰ ਕਿਉਂ ਨਹੀਂ। ਡਾ. ਨਵਜੋਤ ਕੌਰ ਨੇ ਟਵੀਟ ਕਰਦੇ ਲਿਖਿਆ-ਗੈਂਗਸਟਰਾਂ, ਨਸ਼ੇ […]Continue Reading
ਡੇਰਾ ਮੁਖੀ ਰਾਮ ਰਹੀਮ ਦੇ ਪੰਜਾਬ ‘ਚ ਹੋ ਰਹੇ ਸਤਿਸੰਗ ਨੂੰ ਲੈ ਕੇ ਵਿਰੋਧ ਹੋ ਰਿਹਾ ਹੈ। ਇਸ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਰੋਧ ‘ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪਿੰਡ ਜਲਾਲ ਵਿਖੇ ਧਰਨੇ […]Continue Reading
ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਦੀ ਜਾਂਚ ਵਿਚ ਤੇਜ਼ੀ ਲਿਆਉਂਦਿਆਂ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਸਮੇਤ ਤਿੰਨ ਸੇਵਾ-ਮੁਕਤ ਆਈਏਐੱਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇ.ਬੀ.ਐੱਸ. ਸਿੱਧੂ ਅਤੇ ਕਾਹਨ ਸਿੰਘ ਪੰਨੂ ਨੂੰ ਮੁੜ ਪੁੱਛਗਿੱਛ ਲਈ ਤਲਬ ਕਰ ਲਿਆ ਹੈ।ਵਿਜੀਲੈਂਸ ਅਨੁਸਾਰ ਇਨ੍ਹਾਂ ਵਿਅਕਤੀਆਂ ਤੋਂ ਪਹਿਲੀ ਤੋਂ ਤਿੰਨ ਫਰਵਰੀ ਤੱਕ ਪੁੱਛ-ਪੜਤਾਲ ਕੀਤੀ ਜਾਵੇਗੀ। ਵੇਰਵਿਆਂ ਅਨੁਸਾਰ […]Continue Reading
ਚੰਡੀਗੜ੍ਹ- ਮੌਸਮ ਵਿਭਾਗ ਦੇ ਮੁਤਾਬਕ 29 ਅਤੇ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੌਸਮ ਫਿਰ ਤੋਂ ਬਦਲੇਗਾ। ਐਤਵਾਰ ਤੋਂ ਹੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਦੇ ਵਿੱਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਬਰਫੀਲੀਆਂ ਹਵਾਵਾਂ ਚੱਲਣ ਦੇ ਨਾਲ ਠੰਡ ਕਾਫੀ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 48 […]Continue Reading
ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿਚ ਸਾਰੇ 13 ਪੇਂਡੂ ਡਿਸਪੈਂਸਰੀਆਂ (ਪ੍ਰਾਇਮਰੀ ਹੈਲਥ ਸੈਂਟਰ) ਬੰਦ ਕਰ ਦਿੱਤੇ ਗਏ ਹਨ ਜਿਸ ਕਾਰਨ ਦਿਹਾਤੀ ਇਲਾਕਿਆਂ ਵਿਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਤ ਹੋਈਆਂ ਹਨ। ਅੱਜ ਪਿੰਡ ਸੁੱਖਣਵਾਲਾ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਪਰਮਬੰਸ ਸਿੰਘ […]Continue Reading