Home Articles posted by Liberal TV Punjabi Desk
ਅੰਮਿ੍ਤਸਰ/ਬਿਊਰੋ ਨਿਊਜ਼ : ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਅਟਾਰੀ ਵਾਹਗਾ ਸਰਹੱਦ ’ਤੇ ਹਲਕਾ-ਹਲਕਾ ਮੀਂਹ ਪੈ ਰਿਹਾ ਸੀ ਅਤੇ ਇਸ ਸੁਹਾਵਣੇ ਮੌਸਮ ਵਿਚ ਦੋਹਾਂ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੇ ਅਧਿਕਾਰੀਆਂ ਨੇ ਨਿਰਧਾਰਤ ਸਮੇਂ ਅਨੁਸਾਰ ਛਤਰੀਆਂ ਦੀ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਲ ਕਿਲ੍ਹੇ ’ਤੇ 83 ਮਿੰਟ ਭਾਸ਼ਣ ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ ਭਾਰਤ ਭਰ ਵਿਚ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਏ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਲਾਲ ਕਿਲ੍ਹੇ ’ਤੇ ਨੌਵੀਂ ਵਾਰ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਵੀ ਦਿੱਤੀ […]
ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਕੀਤੇ ਸਮਰਪਿਤ ਲੁਧਿਆਣਾ/ਬਿਊਰੋ ਨਿਊਜ਼ : ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ ਕੀਤੇ। ਮੁੱਖ ਮੰਤਰੀ ਨੇ ਇਸਦੀ ਸ਼ੁਰੂਆਤ ਲੁਧਿਆਣਾ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਕੀਤੀ। ਇਸ ਮੌਕੇ ਮੁੱਖ […]
ਕਿਹਾ : ਅਜ਼ਾਦੀ ਦੀ ਲੜਾਈ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਗੁਰੂ ਨਾਨਕ ਸਟੇਡੀਅਮ ਵਿਚ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਅਤੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਕੋਲੋਂ ਸਲਾਮੀ ਵੀ ਲਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ […]
ਐਸਜੀਸੀਪੀ ਪ੍ਰਧਾਨ ਬੋਲੇ : ਗੁਰਦੁਆਰਾ ਸਾਹਿਬ ’ਤੇ ਸਿਰਫ਼ ਨਿਸ਼ਾਨ ਸਾਹਿਬ ਹੀ ਝੁੱਲੇਗਾ ਅੰਮਿ੍ਤਸਰ/ਬਿਊਰੋ ਨਿਊਜ਼ : ਅਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਮੌਕੇ ਚਲਾਈ ਗਈ ਮੁਹਿੰਮ ਹਰ ਘਰ ਤਿਰੰਗਾ ਦੇ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ’ਚ ਗੁਰਦੁਆਰਾ ਸਾਹਿਬ ’ਤੇ ਤਿਰੰਗਾ ਝੁਲਾ ਦਿੱਤਾ ਗਿਆ। ਜਿਸ ਦਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। […]
ਰਾਜਪਾਲ ਦੀ ਮਨਜ਼ੂਰੀ ਤੋਂ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸੂਬੇ ਅੰਦਰ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ’ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਹੀ ਪੈਨਸ਼ਨ ਮਿਲੇਗੀ ਜਦਕਿ ਇਸ ਤੋਂ ਪਹਿਲਾਂ ਕਈ-ਕਈ ਵਾਰ ਵਿਧਾਇਕ […]
ਡਿਪਟੀ ਕਮਿਸ਼ਨਰਾਂ ਨੂੰ ਰਾਸ਼ਟਰਪਤੀ ਦੇ ਨਾਂ ਸੌਂਪੇ ਗਏ ਮੰਗ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਸਮੁੱਚੇ ਪੰਜਾਬ ਵਿਚ ਰੋਸ ਮਾਰਚ ਕੱਢੇ ਗਏ। ਸਮੁੱਚੇ ਪੰਜਾਬ ਵਿਚ ਕੱਢੇ ਗਏ ਇਨ੍ਹਾਂ ਰੋਸ ਮਾਰਚਾਂ ਵਿਚ ਵੱਡੀ ਗਿਣਤੀ ਵਿਚ ਸਿੱਖ ਨੌਜਵਾਨਾਂ ਨੇ ਕਾਲੀਆਂ ਦਸਤਾਰਾਂ ਅਤੇ […]
ਬਰਮਿੰਘਮ ਦੀਆ ਕਾਮਨਵੈਲਥ ਖੇਡਾਂ ’ਚ ਭਾਰਤੀ ਖਿਡਾਰੀਆਂ ਨੇ ਜਿੱਤੇ ਸਨ 61 ਮੈਡਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ 2022 ’ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨਾਲ ਅੱਜ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਆਪਣੀ ਸਰਕਾਰੀ ਰਿਹਾਇਸ਼ ’ਤੇ 11 ਵਜੇ ਭਾਰਤੀ ਖਿਡਾਰੀਆਂ ਨੂੰ ਮਿਲੇ। ਬਰਮਿੰਘਮ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਨੇ ਵਧੀਆ ਪ੍ਰਧਾਨ ਕਰਦੇ ਹੋਏ […]
31 ਕਿਸਾਨ ਜਥੇਬੰਦੀਆਂ ਨੇ ਧਰਨੇ ਦਾ ਕੀਤਾ ਸਮਰਥਨ, 25 ਅਗਸਤ ਨੂੰ ਇਕੱਠੇ ਹੋਣਗੇ ਕਿਸਾਨ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਪੂਰੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਹੈ। ਫਗਵਾੜਾ ਸ਼ੂਗਰ ਮਿੱਲ ਚੌਕ ਵੀ ਹੁਣ ਸਿੰਘੂ ਬਾਰਡਰ ’ਚ ਤਬਦੀਲ ਹੋਵੇਗਾ। ਸ਼ੂਗਰ ਮਿੱਲ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ […]
ਗੜ੍ਹਸ਼ੰਕਰ : ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ ’ਤੇ ਲੰਘੀ ਰਾਤ ਕਰੀਬ ਦਸ ਵਜੇ ਕਾਰ ਅਤੇ ਕੈਂਟਰ ਦੀ ਟੱਕਰ ਵਿਚ ਕਾਰ ਵਿਚ ਸਵਾਰ ਸਾਲ ਦੇ ਬੱਚੇ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਚਾਰ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਰਵਿੰਦਰ ਸਿੰਘ (38) ਪੁੱਤਰ ਅਮਰਜੀਤ ਸਿੰਘ, ਦਿਵਿਆ ਰਾਣੀ (32) ਪਤਨੀ ਰਵਿੰਦਰ ਸਿੰਘ ਅਤੇ ਬੱਚੇ […]
ਕਿਹਾ : ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ ਬਾਬਾ ਬਕਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਸਬੰਧੀ ਹੋਏ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਵਿਚ 6 ਹਜ਼ਾਰ ਆਂਗਣਵਾੜੀ ਵਰਕਰ ਭਰਤੀ ਕਰਨ ਦਾ ਐਲਾਨ ਵੀ ਕੀਤਾ। ਜ਼ਿਕਰਯੋਗ ਹੈ ਕਿ ਰੱਖੜ ਪੁੰਨਿਆ […]
ਅੰਮਿ੍ਤਸਰ : ਅੰਮਿ੍ਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਕਰੋਨਾ ਪਾਜ਼ੇਟਿਵ ਹੋ ਗਏ ਹਨ। ਇਸਦੀ ਜਾਣਕਾਰੀ ਖੁਦ ਸੰਸਦ ਮੈਂਬਰ ਔਜਲਾ ਨੇ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਕਿਹਾ ਕਿ ਮੈਂ ਖੁਦ ਨੂੰ ਕੁਆਰਨਟੀਨ ਕਰ ਲਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਮੈਂ ਕਰੋਨਾ ਪਾਜ਼ੇਟਿਵ ਆਇਆ ਹਾਂ, ਜਿਸ ਤੋਂ ਬਾਅਦ ਮੈਂ ਤੁਰੰਤ ਆਪਣੇ ਆਪ […]
ਨਵੀਂ ਦਿੱਲੀ : ਨਿਤੀਸ਼ ਕੁਮਾਰ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਨਾਲੋਂ ਗਠਜੋੜ ਤੋੜ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੂੰ ਸਿਆਸੀ ਝਟਕਾ ਵੀ ਦਿੱਤਾ ਹੈ। ਇਸਦੇ ਚੱਲਦਿਆਂ ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਕੁਮਾਰ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਵੱਲ ਪੁਲਾਂਘ ਪੁੱਟਦੇ […]
ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਸਦੁਨਾਰਾ ਪਿੰਡ ਵਿਚ ਅੱਤਵਾਦੀਆਂ ਨੇ ਅੱਜ ਸ਼ੁੱਕਰਵਾਰ ਤੜਕੇ ਇਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮਜ਼ਦੂਰ ਬਿਹਾਰ ਦਾ ਰਹਿਣ ਵਾਲਾ ਸੀ। ਇਸਦੀ ਪਹਿਚਾਣ ਮੁਹੰਮਦ ਅਮਰੇਜ ਵਜੋਂ ਹੋਈ ਅਤੇ ਇਸਦੀ ਉਮਰ 19 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਨੇ […]
ਚੰਡੀਗੜ੍ਹ/ਬਿਊਰੋ ਨਿਊਜ਼ : ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ ’ਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਉਤੇ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ। ਮਜੀਠੀਆ ’ਤੇ ਜਦੋਂ ਐੱਫਆਈਆਰ ਦਰਜ ਹੋਈ ਸੀ, ਉਸ ਸਮੇਂ ਪੰਜਾਬ ਦੇ ਗ੍ਰਹਿ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਮਜੀਠੀਆ ਨੂੰ ਮਿਲੀ ਜ਼ਮਾਨਤ ਨੂੰ ਲੈ ਕੇ ਆਮ ਆਦਮੀ […]