ਬਲਬੀਰ ਸਿੰਘ ਰਾਜੇਵਾਲ ਦਾ ਐਲਾਨ, ਸੁਖਬੀਰ ਬਾਦਲ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ
ਚੰਡੀਗੜ੍ਹ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸੁਖਬੀਰ ਬਾਦਲ ਖਿਲਾਫ਼ ਬੋਲਦਿਆਂ ਕਿਹਾ ਕਿ ਉਹ ਉਹਨਾਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਗਿੱਦੜਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਜੇ ਉਹ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹਨ ਤਾਂ ਅਸੀਂ ਸਾਰੇ ਗੱਲ ਕਰਨ ਨੂੰ ਤਿਆਰ ਹਾਂ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਪਹਿਲਾਂ ਲੁਧਿਆਣਾ ਦੇ ਕਿਸੇ ਪਿੰਡ ਵਿਚ ਆ ਕੇ ਕਿਹਾ ਸੀ ਕਿ ਜੇ ਇਸ਼ਾਰਾ ਵੀ ਕਰਦੇ ਹਨ ਤਾਂ ਇਹ ਸਾਰੇ ਲੱਭਣੇ ਨਹੀਂ ਪਰ ਅਸੀਂ ਉਸ ਦੀਆਂ ਇਹਨਾਂ ਧਮਕੀਆਂ ਤੋਂ ਨਹੀਂ ਡਰਦੇ ਪਰ ਸਾਨੂੰ ਇਸ ਦੀ ਚਿੰਤਾ ਜ਼ਰੂਰ ਹੈ ਕਿ ਅਸੀਂ ਪੰਜਾਬ ਦੇ ਹਾਲਾਤ ਖ਼ਰਾਬ ਨਹੀਂ ਹੋਣ ਦਿਆਂਗੇ ਤੇ ਜੇ ਉਹ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਅਸੀਂ ਵੀ ਤਿਆਰ ਹਾਂ।