More
    HomePunjabi Newsਬਲਵਿੰਦਰ ਸਿੰਘ ਭੂੰਦੜ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਕੀਤੀ ਅਪੀਲ

    ਬਲਵਿੰਦਰ ਸਿੰਘ ਭੂੰਦੜ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਕੀਤੀ ਅਪੀਲ

    ਕਿਹਾ : ਸਭ ਨਰਾਜ਼ਗੀਆਂ ਨੂੰ ਭੁੱਲ ਕੇ ਸ਼ੋ੍ਮਣੀ ਅਕਾਲੀ ਦਲ ਨੂੰ ਕਰੀਏ ਮਜ਼ਬੂਤ

    ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਨਾਰਾਜ਼ ਅਕਾਲੀ ਆਗੂਆਂ ਨੂੰ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ ਵਕਤ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਪੰਥ ਅਤੇ ਪੰਜਾਬ ਦੀ ਅਣਖ ਲਈ ਜੂਝਦਾ ਆਇਆ ਹੈ। ਭੂੰਦੜ ਨੇ ਕਿਹਾ ਕਿ ਅਕਾਲੀ ਦਲ ਨੇ ਇਕਜੁੱਟਤਾ ਨਾਲ ਹਰ ਮੁਸ਼ਕਿਲ ’ਤੇ ਹਮੇਸ਼ਾਂ ਹੀ ਜਿੱਤ ਹਾਸਲ ਕੀਤੀ ਹੈ।

    ਭੂੰਦੜ ਨੇ ਅੱਗੇ ਕਿਹਾ ਕਿ ਕੌਮ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਮੈਂ ਸਮੁੱਚੀ ਪਾਰਟੀ ਵਲੋਂ ਸਮੂਹ ਨਾਰਾਜ਼ ਆਗੂਆਂ ਨੂੰ ਬੇਨਤੀ ਕਰਦਾ ਹਾਂ ਕਿ ਪਾਰਟੀ ਦੀ ਮਜ਼ਬੂਤੀ ਲਈ ਤੁਸੀਂ ਵੀ ਪਾਰਟੀ ਦੀ ਭਰਤੀ ਮੁਹਿੰਮ ਵਿਚ ਯੋਗਦਾਨ ਪਾਓ। ਉਨ੍ਹਾਂ ਕਿਹਾ ਕਿ ਆਓ ਅਸੀਂ ਸਭ ਨਰਾਜ਼ਗੀਆਂ ਨੂੰ ਭੁੱਲ ਕੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ।

    RELATED ARTICLES

    Most Popular

    Recent Comments